ਦੱਖਣੀ ਸੈਂਡਵਿਚ ਟਾਪੂ ''ਤੇ ਲੱਗੇ ਭੂਚਾਲ ਦੇ ਤੇਜ਼ ਝਟਕੇ

07/26/2020 12:09:26 PM

ਬੀਜਿੰਗ- ਦੱਖਣੀ ਅਟਲਾਂਟਿਕ ਮਹਾਸਾਗਰ ਵਿਚ ਸਥਿਤ ਦੱਖਣੀ ਸੈਂਡਵਿਚ ਟਾਪੂ 'ਤੇ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਵਿਗਆਨਕ ਸਰਵੇਖਣ ਮੁਤਾਬਕ ਦੱਖਣੀ ਸੈਂਡਵਿਚ ਟਾਪੂ 'ਤੇ ਭਾਰਤੀ ਸਮੇਂ ਮੁਤਾਬਕ ਐਤਵਾਰ ਸਵੇਰੇ ਤਕਰੀਬਨ 6 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ। 
ਇਸ ਕਾਰਨ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਿਲਹਾਲ ਪੜਤਾਲ ਕੀਤੀ ਜਾ ਰਹੀ ਹੈ ਕਿ ਕਿਤੇ ਕੋਈ ਨੁਕਸਾਨ ਤਾਂ ਨਹੀਂ ਹੋਇਆ। 

Lalita Mam

This news is Content Editor Lalita Mam