ਆ ਗਿਆ ਭੂਚਾਲ! ਚੀਨ ''ਚ ਕਈ ਇਮਾਰਤਾਂ ਢਹਿ ਢੇਰੀ ਤੇ 2 ਲੋਕਾਂ ਦੀ ਮੌਤ

Monday, May 18, 2026 - 10:10 AM (IST)

ਆ ਗਿਆ ਭੂਚਾਲ! ਚੀਨ ''ਚ ਕਈ ਇਮਾਰਤਾਂ ਢਹਿ ਢੇਰੀ ਤੇ 2 ਲੋਕਾਂ ਦੀ ਮੌਤ

ਇੰਟਰਨੈਸ਼ਨਲ ਡੈਸਕ- ਤੜਕਸਾਰ ਚੀਨ ਦੀ ਧਰਤੀ ਜ਼ਬਰਦਸਤ ਭੂਚਾਲ ਨਾਲ ਕੰਬ ਗਈ। ਦੱਖਣੀ ਚੀਨ ਵਿਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.2 ਸੀ। ਭੂਚਾਲ ਕਾਰਨ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲਾਪਤਾ ਹਨ। ਕਈ ਇਮਾਰਤਾਂ ਨੂੰ ਖਾਲੀ ਕਰਵਾਇਆ ਗਿਆ ਹੈ,ਅਤੇ ਕਈ ਇਮਾਰਤਾਂ ਢਹਿ ਗਈਆਂ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਤਬਾਹ ਹੋਈਆਂ ਇਮਾਰਤਾਂ ਵਿੱਚ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

 

— 李老师不是你老师 (@whyyoutouzhele) May 17, 2026

ਸੁਰੱਖਿਅਤ ਕੱਢੇ ਗਏ ਹਜ਼ਾਰਾਂ ਲੋਕ

ਭੂਚਾਲ ਦੇ ਝਟਕੇ ਚੀਨ ਦੇ ਲਿਉਜ਼ੌ ਨੇੜੇ ਮਹਿਸੂਸ ਕੀਤੇ ਗਏ, ਜਿਸ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਅਧਿਕਾਰੀਆਂ ਨੇ 7,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਹੈ ਅਤੇ ਐਮਰਜੈਂਸੀ ਸੇਵਾ ਕਰਮਚਾਰੀ ਬਚਾਅ ਅਤੇ ਰਾਹਤ ਕਾਰਜ ਜਾਰੀ ਰੱਖ ਰਹੇ ਹਨ। ਬਹੁਤ ਸਾਰੇ ਲੋਕਾਂ ਦੇ ਤਬਾਹ ਹੋਈਆਂ ਇਮਾਰਤਾਂ ਵਿੱਚ ਫਸੇ ਹੋਣ ਦਾ ਖਦਸ਼ਾ ਹੈ।

 

ਚੀਨ ਦੇ ਸਰਕਾਰੀ ਸੀਸੀਟੀਵੀ ਦੇ ਅਨੁਸਾਰ ਭੂਚਾਲ ਨਾਲ ਘੱਟੋ-ਘੱਟ 13 ਇਮਾਰਤਾਂ ਤਬਾਹ ਹੋ ਗਈਆਂ। ਕਈ ਲੋਕ ਜ਼ਖਮੀ ਹੋਏ ਹਨ, ਪਰ aਕੋਈ ਗੰਭੀਰ ਸੱਟਾਂ ਦੀ ਰਿਪੋਰਟ ਨਹੀਂ ਹੈ। ਜ਼ਖਮੀਆਂ ਵਿੱਚੋਂ ਚਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਭੂਚਾਲ ਦੇ ਨਤੀਜੇ ਵਜੋਂ ਦੋ ਲੋਕਾਂ ਦੀ ਮੌਤ ਹੋ ਗਈ ਹੈ। ਭੂਚਾਲ ਨਾਲ ਖੇਤਰ ਵਿੱਚ ਜਨਤਕ ਆਵਾਜਾਈ ਪ੍ਰਭਾਵਿਤ ਹੋਈ ਹੈ। ਖਾਸ ਕਰਕੇ ਰੇਲ ਆਵਾਜਾਈ, ਜਾਂਚ ਤੋਂ ਬਾਅਦ ਹੀ ਬਹਾਲ ਕੀਤੀ ਜਾਵੇਗੀ। ਭੂਚਾਲ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਅਤੇ ਬਿਜਲੀ ਦੀਆਂ ਲਾਈਨਾਂ, ਪਾਣੀ ਦੀ ਸਪਲਾਈ, ਗੈਸ ਸੇਵਾਵਾਂ ਅਤੇ ਸੜਕੀ ਆਵਾਜਾਈ ਆਮ ਵਾਂਗ ਚੱਲ ਰਹੀ ਹੈ। ਸਥਾਨਕ ਅਧਿਕਾਰੀਆਂ ਨੇ ਲੋਕਾਂ ਨੂੰ ਪ੍ਰਭਾਵਿਤ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News