ਤਾਇਵਾਨ ''ਚ ਲੱਗੇ ਭੂਚਾਲ ਦੇ ਤੇਜ਼ ਝਟਕੇ
Monday, Nov 26, 2018 - 10:57 AM (IST)

ਤਾਇਪੇ (ਏਜੰਸੀ)— ਤਾਇਵਾਨ ਦੇ 180 ਕਿਲੋਮੀਟਰ ਲੰਬੇ ਤਾਇਵਾਨ ਸਟ੍ਰੇਟ ਟਾਪੂ ਕੋਲ ਸੋਮਵਾਰ ਨੂੰ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6. 2 ਮਾਪੀ ਗਈ। ਇਸ ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਚੀਨ ਦੇ ਭੂਚਾਲ ਨੈੱਟਵਰਕ ਕੇਂਦਰ ਮੁਤਾਬਕ ਭੂਚਾਲ ਦੇ ਝਟਕੇ ਸਵੇਰੇ 7.57 'ਤੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ 23.28 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 118.60 ਡਿਗਰੀ ਪੂਰਬੀ ਦੇਸ਼ਾਂਤਰ 'ਚ ਜ਼ਮੀਨ ਤੋਂ 20 ਕਿਲੋਮੀਟਰ ਹੇਠਾਂ ਸਥਿਤ ਸੀ। ਇਸ ਤੋਂ ਪਹਿਲਾਂ ਭੂਚਾਲ ਦੀ ਤੀਬਰਤਾ 5.6 ਮਾਪੀ ਗਈ ਸੀ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।