ਬਾਲੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Monday, Aug 22, 2022 - 06:20 PM (IST)
ਜਕਾਰਤਾ (ਏਜੰਸੀ): ਇੰਡੋਨੇਸ਼ੀਆ ਦੇ ਬਾਲੀ ਰਿਜ਼ੋਰਟ ਟਾਪੂ ‘ਤੇ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ। ਮੌਸਮ ਵਿਭਾਗ ਮੁਤਾਬਕ ਭੂਚਾਲ ਅੱਜ ਸਥਾਨਕ ਸਮੇਂ ਅਨੁਸਾਰ ਦੁਪਹਿਰ 3:36 ਵਜੇ ਆਇਆ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.8 ਮਾਪੀ ਗਈ।
ਪੜ੍ਹੋ ਇਹ ਅਹਿਮ ਖ਼ਬਰ- ਚੀਨ 'ਚ ਭਿਆਨਕ ਗਰਮੀ ਕਾਰਨ ਝਾੜੀਆਂ ਨੂੰ ਲੱਗੀ 'ਅੱਗ', ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ 1500 ਲੋਕ
ਇਸ ਦਾ ਕੇਂਦਰ ਦੱਖਣ ਕੁਟਾ ਤੋਂ 74 ਕਿਲੋਮੀਟਰ ਦੱਖਣ-ਪੂਰਬ ਵਿੱਚ ਜ਼ਮੀਨੀ ਪੱਧਰ ਤੋਂ 124 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਕਾਰਨ ਸੁਨਾਮੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਦੇ ਹੋਏ ਵਿਦੇਸ਼ੀ ਸੈਲਾਨੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਰਿਜ਼ੋਰਟ ਆਈਲੈਂਡ ਦੇ ਹੋਟਲਾਂ ਅਤੇ ਇਮਾਰਤਾਂ ਤੋਂ ਬਾਹਰ ਆ ਗਏ। ਭੂਚਾਲ ਦੇ ਝਟਕੇ ਗੁਆਂਢੀ ਲੋਮਬੋਕ ਟਾਪੂ 'ਤੇ ਵੀ ਮਹਿਸੂਸ ਕੀਤੇ ਗਏ।