ਪਨਾਮਾ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
Sunday, Jul 18, 2021 - 11:15 AM (IST)
ਬਿਊਨਸ ਆਇਰਸ (ਏਜੰਸੀ) : ਪਨਾਮਾ ਦੇ ਦੱਖਣੀ ਹਿੱਸੇ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਹੈ।
USGS ਦੀ ਰਿਪੋਰਟ ਮੁਤਾਬਕ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਸ਼ਨੀਵਾਰ ਨੂੰ ਪੰਟਾ ਡੀ ਬੁਰਿਕਾ ਤੋਂ ਕਰੀਬ 130 ਕਿਲੋਮੀਟਰ ਦੂਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ 9.1 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ। ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਰਿਪੋਰਟ ਨਹੀਂ ਹੈ। ਪਨਾਮਾ ਅਤੇ ਕੋਸਟਾ ਰੀਕਾ ਦੇ ਭੂਚਾਲ ਸਰਵੇਖਣ ਕੇਂਦਰ ਨੇ ਭੂਚਾਲ ਦੀ ਤੀਬਰਤਾ ਕ੍ਰਮਵਾਰ 6.4 ਅਤੇ 5.9 ਦੱਸੀ ਹੈ।