ਨਿਊਜ਼ੀਲੈਂਡ 'ਚ 7.0 ਦੀ ਤੀਬਰਤਾ ਦੇ ਭੂਚਾਲ ਦੇ ਤੇਜ਼ ਝਟਕੇ, ਸੁਨਾਮੀ ਦੀ ਚਿਤਾਵਨੀ ਜਾਰੀ

Thursday, Mar 16, 2023 - 10:14 AM (IST)

ਨਿਊਜ਼ੀਲੈਂਡ 'ਚ 7.0 ਦੀ ਤੀਬਰਤਾ ਦੇ ਭੂਚਾਲ ਦੇ ਤੇਜ਼ ਝਟਕੇ, ਸੁਨਾਮੀ ਦੀ ਚਿਤਾਵਨੀ ਜਾਰੀ

ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ 'ਚ ਵੀਰਵਾਰ ਨੂੰ ਭੂਚਾਲ ਦੇ ਸ਼ਕਤੀਸ਼ਾਲੀ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੇ ਝਟਕਿਆਂ ਦੀ ਤੀਬਰਤਾ 7.0 ਸੀ। ਦੱਸਿਆ ਜਾ ਰਿਹਾ ਹੈ ਕਿ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ 'ਤੇ ਭੂਚਾਲ ਆਇਆ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐਨ.ਸੀ.) ਮੁਤਾਬਕ ਇਹ ਭੂਚਾਲ ਚੀਨ ਦੇ ਸਮੇਂ ਅਨੁਸਾਰ ਰਾਤ 8:56 ਵਜੇ ਨਿਊਜ਼ੀਲੈਂਡ ਵਿੱਚ ਆਇਆ। ਸੀ.ਈ.ਐਨ.ਸੀ. ਨੇ ਕਿਹਾ ਕਿ ਭੂਚਾਲ ਦਾ ਕੇਂਦਰ 30.2 ਡਿਗਰੀ ਦੱਖਣ ਅਕਸ਼ਾਂਸ਼ ਅਤੇ 176.05 ਡਿਗਰੀ ਪੱਛਮੀ ਦੇਸ਼ਾਂਤਰ ਅਤੇ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। 

ਰਿਪੋਰਟ ਮੁਤਾਬਕ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੀ ਤੀਬਰਤਾ 7.1 ਸੀ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਬਰਫ਼ੀਲੇ ਤੂਫਾਨ ਦਾ ਕਹਿਰ: 3 ਲੱਖ ਤੋਂ ਵਧੇਰੇ ਘਰਾਂ ਦੀ ਬੱਤੀ ਗੁੱਲ, 1100 ਉਡਾਣਾਂ ਰੱਦ (ਤਸਵੀਰਾਂ)

ਫਰਵਰੀ ਵਿਚ ਤੁਰਕੀ ਅਤੇ ਸੀਰੀਆ ਵਿਚ ਭੂਚਾਲ ਨੇ ਮਚਾਈ ਸੀ ਤਬਾਹੀ 

ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਬਹੁਤ ਜ਼ਬਰਦਸਤ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7.8 ਸੀ। ਭੂਚਾਲ ਦਾ ਕੇਂਦਰ ਦੱਖਣੀ ਤੁਰਕੀ ਦਾ ਗਾਜ਼ੀਅਨਟੇਪ ਸੀ। ਇਹ ਸੀਰੀਆ ਅਤੇ ਤੁਰਕੀ ਦੀ ਸਰਹੱਦ 'ਤੇ ਹੈ। ਅਜਿਹੇ 'ਚ ਭੂਚਾਲ ਨੇ ਦੋਹਾਂ ਦੇਸ਼ਾਂ 'ਚ ਭਾਰੀ ਤਬਾਹੀ ਮਚਾਈ। ਇਸ 'ਚ 50 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ। ਇੱਥੇ ਤੇਜ਼ ਭੂਚਾਲ ਕਾਰਨ 5,20,000 ਅਪਾਰਟਮੈਂਟਾਂ ਸਮੇਤ 1,60,000 ਇਮਾਰਤਾਂ ਢਹਿ ਗਈਆਂ ਸਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News