ਤਾਈਵਾਨ ’ਚ ਲੱਗੇ ਭੂਚਾਲ ਦੇ ਝਟਕੇ
Sunday, Nov 13, 2022 - 08:00 PM (IST)
ਬੀਜਿੰਗ (ਯੂ. ਐੱਨ. ਆਈ, ਸਿਨਹੂਆ)-ਤਾਈਵਾਨ ਦੇ ਤਾਈਤੁੰਗ ਕਾਊਂਟੀ ’ਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੀਨ ਦੇ ਭੂਚਾਲ ਨੈੱਟਵਰਕ ਕੇਂਦਰ (ਸੀ. ਈ. ਐੱਨ. ਸੀ) ਅਨੁਸਾਰ ਤਾਈਤੁੰਗ ਕਾਊਂਟੀ ’ਚ ਸਵੇਰੇ 9.47 ਵਜੇ 5.0 ਤੀਬਰਤਾ ਦਾ ਭੂਚਾਲ ਆਇਆ। ਕੇਂਦਰ ਨੇ ਕਿਹਾ ਕਿ ਭੂਚਾਲ ਦਾ ਕੇਂਦਰ 22.44 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 121.10 ਡਿਗਰੀ ਪੂਰਬੀ ਦੇਸ਼ਾਂਤਰ ’ਤੇ ਅਤੇ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ’ਚ ਸੀ।
ਇਹ ਖ਼ਬਰ ਵੀ ਪੜ੍ਹੋ : ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ