ਇਟਲੀ ਦੇ ਸ਼ਹਿਰ ਵਿਚੈਂਸਾ ''ਚ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀਆਂ ਗੂੰਜਾਂ
Sunday, Mar 30, 2025 - 04:13 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਦੇਸ਼ਾਂ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋਂ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਦੇ ਨਾਲ ਵਿਚੈਂਸਾ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ ਅਤੇ ਨਗਰ ਕੀਰਤਨ ਦੌਰਾਨ ਸਿੱਖੀ ਪ੍ਰੰਪਰਾਵਾਂ ਅਤੇ ਸਿਧਾਂਤਾਂ ਦੀ ਵਿਲੱਖਣ ਝਲਕ ਦੇਖਣ ਨੂੰ ਮਿਲੀ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਸੁਚੱਜੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ -ਛਾਇਆ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਮਿਸ਼ਲ ਸ਼ਹੀਦ ਗਤਕਾ ਅਕੈਡਮੀ ਮਾਨਤੋਵਾ ਦੁਆਰਾ ਗਤਕੇ ਦੇ ਕਰਤੱਬ ਦਿਖਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਸਿੱਖ ਧਰਮ ਨੂੰ ਰਜਿਸਟਰਡ ਕਰਾਉਣ ਲਈ ਜਦੋਜਹਿਦ ਜਾਰੀ ਪਰ...
ਨਗਰ ਕੀਰਤਨ ਦੌਰਾਨ ਭਾਈ ਦਲਵਿੰਦਰ ਸਿੰਘ ਦਮਨ ਦੇ ਕਵੀਸ਼ਰੀ ਜਥੇ ਦੁਆਰਾ ਇਤਿਹਾਸ ਸ੍ਰਵਣ ਕਰਵਾਇਆ ਗਿਆ। ਇਸ ਮੌਕੇ ਇਟਾਲੀਅਨ ਬੈਂਡ ਦੁਆਰਾ ਨਗਰ ਕੀਰਤਨ ਦੇ ਅੱਗੇ-ਅੱਗੇ ਚੱਲ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਕਿਆਂਪੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਨੂੰ ਇਸ ਮਹਾਨ ਨਗਰ ਕੀਰਤਨ ਦੀ ਵਧਾਈ ਦਿੰਦਿਆਂ ਸਮੁੱਚੀ ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵਿਚੈਂਸਾ ਸ਼ਹਿਰ ਦੇ ਮੇਅਰ ਅਤੇ ਸਥਾਨਿਕ ਪੁਲਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਪਹੁੰਚੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।