ਨੇਪਾਲ : ਰਾਸ਼ਟਰਪਤੀ ਦੇ ਆਰਥਿਕ ਸਲਾਹਕਾਰ ਨੇ 100 ਰੁਪਏ ਦੇ ਨਵੇਂ ਨੋਟ ''ਤੇ ਟਿੱਪਣੀ ਨੂੰ ਲੈ ਕੇ ਦਿੱਤਾ ਅਸਤੀਫ਼ਾ

Monday, May 13, 2024 - 04:18 PM (IST)

ਨੇਪਾਲ : ਰਾਸ਼ਟਰਪਤੀ ਦੇ ਆਰਥਿਕ ਸਲਾਹਕਾਰ ਨੇ 100 ਰੁਪਏ ਦੇ ਨਵੇਂ ਨੋਟ ''ਤੇ ਟਿੱਪਣੀ ਨੂੰ ਲੈ ਕੇ ਦਿੱਤਾ ਅਸਤੀਫ਼ਾ

ਕਾਠਮੰਡੂ (ਭਾਸ਼ਾ): ਨੇਪਾਲ ਦੇ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਦੇ ਆਰਥਿਕ ਸਲਾਹਕਾਰ ਨੇ ਤਿੰਨ ਭਾਰਤੀ ਖੇਤਰਾਂ ਨੂੰ ਦਰਸਾਉਂਦੇ 100 ਰੁਪਏ ਦੇ ਨਵੇਂ ਨੋਟ ਜਾਰੀ ਕਰਨ ਦੇ ਸਰਕਾਰ ਦੇ ਫ਼ੈਸਲੇ 'ਤੇ ਆਪਣੀ ਵਿਵਾਦਿਤ ਟਿੱਪਣੀ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਰਾਸ਼ਟਰਪਤੀ ਨੇ ਐਤਵਾਰ ਨੂੰ ਚਿਰੰਜੀਵੀ ਨੇਪਾਲ ਦਾ ਅਸਤੀਫ਼ਾ ਸਵੀਕਾਰ ਕਰ ਲਿਆ। ਚਿਰੰਜੀਵੀ ਨੇ ਸੋਮਵਾਰ ਨੂੰ ਪੀ.ਟੀ.ਆਈ ਨੂੰ ਕਿਹਾ, "ਮੈਂ ਇੱਕ ਅਰਥ ਸ਼ਾਸਤਰੀ ਅਤੇ ਕੇਂਦਰੀ ਬੈਂਕ ਦੇ ਸਾਬਕਾ ਗਵਰਨਰ ਵਜੋਂ ਟਿੱਪਣੀਆਂ ਕੀਤੀਆਂ ਸਨ, ਪਰ ਕੁਝ ਮੀਡੀਆ ਆਉਟਲੈਟਾਂ ਨੇ  ਰਾਸ਼ਟਰਪਤੀ ਦੇ ਸਤਿਕਾਰਯੋਗ ਅਦਾਰੇ ਨੂੰ ਵਿਵਾਦ ਵਿੱਚ ਸ਼ਾਮਲ ਕਰਨ ਲਈ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ।" 

ਨਵੇਂ ਨਕਸ਼ੇ 'ਚ ਕਾਲਾਪਾਨੀ, ਲਿਪੁਲੇਖ ਅਤੇ ਲਿੰਪੀਆਧੁਰਾ ਜਿਹੇ ਖੇਤਰਾਂ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਭਾਰਤ ਇਹ ਕਹਿੰਦਾ ਰਿਹਾ ਹੈ ਕਿ ਇਹ ਤਿੰਨੇ ਖੇਤਰ ਉਸ ਦਾ ਹਿੱਸਾ ਹਨ। ਚਿਰੰਜੀਵੀ ਨੇ ਕਿਹਾ, "ਇਸ ਲਈ, ਮੈਂ ਕੁਝ ਆਨਲਾਈਨ ਨਿਊਜ਼ ਪੋਰਟਲ ਦੁਆਰਾ ਕੀਤੀ ਗਈ ਕੋਸ਼ਿਸ਼ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇ ਦਿੱਤਾ ਹੈ, ਜਿਨ੍ਹਾਂ ਨੇ ਮੇਰੇ ਬਿਆਨ ਦੇ ਆਧਾਰ 'ਤੇ ਰਾਸ਼ਟਰਪਤੀ ਨੂੰ ਵਿਵਾਦ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਸੀ'। ਉਸ ਨੇ ਸਪੱਸ਼ਟ ਕੀਤਾ ਕਿ ਬਿਆਨ ਵਿੱਚ ਉਸ ਦਾ ਇਰਾਦਾ ਇੱਕ ਸੁਚੇਤ ਨਾਗਰਿਕ ਦੇ ਤੌਰ 'ਤੇ ਲੋਕਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਉਣਾ ਸੀ ਕਿ ਅਜਿਹੀ ਕਾਰਵਾਈ ਦੇਸ਼ ਅਤੇ ਲੋਕਾਂ ਲਈ ਅਜਿਹੇ ਸਮੇਂ ਵਿਚ ਵਿਵਹਾਰਕ ਸਮੱਸਿਆਵਾਂ ਪੈਦਾ ਕਰ ਸਕਦੀ ਹੈ ਜਦੋਂ (ਨਕਸ਼ੇ ਦੇ ਮੁੱਦੇ 'ਤੇ) ਕੂਟਨੀਤਕ ਪੱਧਰ 'ਤੇ ਗੱਲਬਾਤ ਕੀਤੀ ਜਾ ਰਹੀ ਹੈ।'' 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੀ ਰਾਹ ‘ਤੇ, ਹੜਤਾਲ ਕਰਨ ਲਈ ਮਜਬੂਰ

ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ 100 ਰੁਪਏ ਦੇ ਨਵੇਂ ਨੋਟ ਦੀ ਛਪਾਈ ਲਈ ਪੁਰਾਣੇ ਦੀ ਥਾਂ ਨਵਾਂ ਨਕਸ਼ਾ ਵਰਤਣ ਦਾ ਫ਼ੈਸਲਾ ਕੀਤਾ ਗਿਆ। ਸੀ.ਪੀ.ਐਨ-ਯੂ.ਐਮ.ਐਲ ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਉਨ੍ਹਾਂ ਦੀਆਂ ਟਿੱਪਣੀਆਂ ਲਈ ਚਿਰੰਜੀਵੀ ਨੇਪਾਲ ਦੀ ਜਨਤਕ ਤੌਰ 'ਤੇ ਆਲੋਚਨਾ ਕੀਤੀ ਸੀ। ਇਸ ਤੋਂ ਪਹਿਲਾਂ ਸਿਵਲ ਸੋਸਾਇਟੀ ਸੰਗਠਨਾਂ ਦੇ ਨੇਤਾਵਾਂ ਦੇ ਇੱਕ ਸਮੂਹ ਨੇ ਸੋਧੇ ਹੋਏ ਸੰਵਿਧਾਨ ਅਨੁਸਾਰ ਨੇਪਾਲ ਦੇ ਨਕਸ਼ੇ ਦੇ ਨਾਲ 100 ਰੁਪਏ ਦੇ ਨਵੇਂ ਨੋਟ ਛਾਪਣ ਦੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਉਨ੍ਹਾਂ ਦੀ ਟਿੱਪਣੀ 'ਤੇ ਚਿਰੰਜੀਵੀ ਨੂੰ ਹਟਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਇਸ ਵਿਸ਼ੇ 'ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾਂ (ਚਿਰੰਜੀਵੀ) ਨੇ ਰਾਸ਼ਟਰੀ ਹਿੱਤ ਖ਼ਿਲਾਫ਼ ਬਿਆਨ ਦਿੱਤਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਬੀਜਿੰਗ ਦੌਰੇ 'ਤੇ ਪਹੁੰਚੇ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ

ਓਲੀ ਦੀ ਅਗਵਾਈ ਵਾਲੀ ਸਰਕਾਰ ਦੇ ਅਧੀਨ ਨੇਪਾਲ ਨੇ ਮਈ 2000 ਵਿੱਚ ਇੱਕ ਨਵਾਂ ਰਾਜਨੀਤਿਕ ਨਕਸ਼ਾ ਜਾਰੀ ਕੀਤਾ, ਜਿਸ ਵਿੱਚ ਲਿਪੁਲੇਖ, ਕਾਲਾਪਾਨੀ ਅਤੇ ਲਿੰਪੀਆਧੁਰਾ ਖੇਤਰਾਂ ਨੂੰ ਆਪਣਾ ਖੇਤਰ ਦੱਸਿਆ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਭਾਰਤ ਦੇ ਇਤਰਾਜ਼ ਦੇ ਬਾਵਜੂਦ ਸਾਰੇ ਸਰਕਾਰੀ ਦਸਤਾਵੇਜ਼ਾਂ ਵਿੱਚ ਵਰਤੇ ਗਏ ਪੁਰਾਣੇ ਨਕਸ਼ੇ ਨੂੰ ਬਦਲ ਦਿੱਤਾ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪਿਛਲੇ ਹਫਤੇ ਨੇਪਾਲ ਸਰਕਾਰ ਦੇ ਨਵੇਂ ਨੋਟ ਜਾਰੀ ਕਰਨ ਦੇ ਫ਼ੌਸਲੇ 'ਤੇ ਅਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਸ ਨਾਲ ਜ਼ਮੀਨੀ ਸਥਿਤੀ 'ਚ ਕੋਈ ਬਦਲਾਅ ਨਹੀਂ ਆਉਣ ਵਾਲਾ ਹੈ। ਨੇਪਾਲ ਪੰਜ ਭਾਰਤੀ ਰਾਜਾਂ - ਸਿੱਕਮ, ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ 1,850 ਕਿਲੋਮੀਟਰ ਤੋਂ ਵੱਧ ਦੀ ਸਰਹੱਦ ਸਾਂਝੀ ਕਰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News