ਸਿੱਖਿਆ ਮਾਹਿਰਾਂ ਨੇ ਅਫਗਾਨਿਸਤਾਨ ਦੀ ਸਿੱਖਿਆ ਪ੍ਰਣਾਲੀ ਵਿਕਸਿਤ ਕਰਨ ਦਾ ਦਿੱਤਾ ਸੱਦਾ

Monday, Aug 30, 2021 - 02:24 AM (IST)

ਸਿੱਖਿਆ ਮਾਹਿਰਾਂ ਨੇ ਅਫਗਾਨਿਸਤਾਨ ਦੀ ਸਿੱਖਿਆ ਪ੍ਰਣਾਲੀ ਵਿਕਸਿਤ ਕਰਨ ਦਾ ਦਿੱਤਾ ਸੱਦਾ

ਕਾਬੁਲ- ਅਫਗਾਨਿਸਤਾਨ ਦੇ ਸਾਬਕਾ ਅਧਿਕਾਰੀਆਂ ਤੇ ਯੂਨੀਵਰਸਿਟੀਆਂ ਦੇ ਲੈਕਚਰਾਰਾਂ ਨੇ ਤਾਲਿਬਾਨ ਨੂੰ ਨਵੀਂ ਸਿੱਖਿਆ ਨੀਤੀ ਤਿਆਰ ਕਰਨ ਦੀ ਬਜਾਏ ਦੇਸ਼ ਦੀ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਬਣਾਈ ਰੱਖਣ ਤੇ ਉਸ ਨੂੰ ਵਿਕਸਿਤ ਕਰਨ ਦਾ ਸੱਦਾ ਦਿੱਤਾ। ਸਾਬਕਾ ਉੱਚ ਸਿੱਖਿਆ ਮੰਤਰੀ ਅੱਬਾਸ ਬਸੀਰ ਨੇ ਤਾਲਿਬਾਨ ਵਲੋਂ ਉੱਚ ਸਿੱਖਿਆ ’ਤੇ ਆਯੋਜਿਤ ਸੰਮੇਲਨ ਵਿਚ ਕਿਹਾ ਕਿ ਚੀਜ਼ਾਂ ਨੂੰ ਮੁੜ ਸ਼ੁਰੂ ਕਰਨਾ ਪਿਛਲੀਆਂ ਸਰਕਾਰਾਂ ਦੀ ਗਲਤੀ ਸੀ। ਅਸੀਂ ਸਾਰੇ ਹਰ ਚੀਜ਼ ਨੂੰ ਖਾਰਜ ਨਾ ਕਰੀਏ। ਨਵੀਂ ਵਿਵਸਥਾ ਸ਼ੁਰੂ ਕਰਨ ਦੀ ਬਜਾਏ ਸਾਨੂੰ ਉਸ ’ਤੇ ਜ਼ਿਆਦਾ ਕੰਮ ਕਰਨਾ ਚਾਹੀਦਾ ਹੈ, ਜੋ ਸਾਡੇ ਕੋਲ ਪਹਿਲਾਂ ਤੋਂ ਹੈ।

ਇਹ ਖ਼ਬਰ ਪੜ੍ਹੋ- ENG vs IND : ਘਰੇਲੂ ਧਰਤੀ 'ਤੇ ਐਂਡਰਸਨ ਦੇ ਨਾਂ ਦਰਜ ਹੋਇਆ ਇਹ ਵੱਡਾ ਰਿਕਾਰਡ


ਤਾਲਿਬਾਨ ਦੇ ਕਾਰਜਵਾਹਕ ਉੱਚ ਸਿੱਖਿਆ ਮੰਤਰੀ ਅਬਦੁਲ ਬਾਕੀ ਹੱਕਾਨੀ ਨੇ ਕੌਮਾਂਤਰੀ ਭਾਈਚਾਰੇ ਵਲੋਂ ਸ਼ੁਰੂ ਕੀਤੀ ਗਈ ਮੌਜੂਦਾ ਸਿੱਖਿਆ ਪ੍ਰਣਾਲੀ ਦੀ ਇਹ ਕਹਿੰਦੇ ਹੋਏ ਆਲੋਚਨਾ ਕੀਤੀ ਕਿ ਧਾਰਮਿਕ ਸਿੱਖਿਆ ਨੂੰ ਘੱਟ ਸਮਝਿਆ ਗਿਆ ਹੈ। ਦੁਨੀਆ ਨੇ ਵਿਗਿਆਨਕ ਸਿੱਖਿਆ ’ਚੋਂ ਧਰਮ ਨੂੰ ਕੱਢਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਲੋਕਾਂ ਨੂੰ ਨੁਕਸਾਨ ਪਹੁੰਚਿਆ। ਸਿੱਖਿਆ ਪ੍ਰਣਾਲੀ ਵਿਚ ਇਸਲਾਮ ਦੇ ਵਿਰੁੱਧ ਜੋ ਕੁਝ ਵੀ ਹੈ, ਉਸ ਨੂੰ ਹਟਾਇਆ ਜਾਵੇ। ਜਿਵੇਂ ਕੁੜੀਆਂ ਦੀ ਸਿੱਖਿਆ ’ਤੇ ਤਾਲਿਬਾਨ ਦੀ ਨੀਤੀ ਸਪਸ਼ਟ ਨਹੀਂ ਪਰ ਇਕ ਨਿੱਜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤਾਰਿਕ ਕਮਾਲ ਨੇ ਕਿਹਾ ਕਿ ਔਰਤਾਂ ਨੂੰ ਉੱਚ ਸਿੱਖਿਆ ਦੇ ਖੇਤਰ ਵਿਚ ਬਹੁਤ ਦਿਲਚਸਪੀ ਹੈ ਅਤੇ ਸਾਨੂੰ ਉਨ੍ਹਾਂ ’ਤੇ ਤਾਲਿਬਾਨ ਦੀ ਅਗਵਾਈ ਵਾਲੇ ਮਾਰਗਦਰਸ਼ਨ ਦੀ ਲੋੜ ਹੈ। ਉਨ੍ਹਾਂ ਅਫਗਾਨਿਸਤਾਨ ਵਿਚ ਨਿੱਜੀ ਯੂਨੀਵਰਸਿਟੀਆਂ ਦਾ ਪੱਖ ਰੱਖਿਆ।

ਇਹ ਖ਼ਬਰ ਪੜ੍ਹੋ- ENG v IND: ਜਡੇਜਾ ਦੇ ਲੱਗੀ ਸੱਟ, ਅਗਲੇ ਮੈਚ ਤੋਂ ਹੋ ਸਕਦੇ ਹਨ ਬਾਹਰ !

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ। 


author

Gurdeep Singh

Content Editor

Related News