ਲਹਿੰਦੇ ਪੰਜਾਬ ''ਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਵਿਦਿਅਕ ਅਦਾਰੇ ਤਿੰਨ ਦਿਨਾਂ ਲਈ ਬੰਦ

Friday, Oct 18, 2024 - 08:34 PM (IST)

ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਨਿੱਜੀ ਕਾਲਜ ਦੇ ਅਹਾਤੇ ਵਿਚ ਕਥਿਤ ਬਲਾਤਕਾਰ ਦੀ ਘਟਨਾ ਦੇ ਖਿਲਾਫ ਵਿਦਿਆਰਥੀਆਂ ਦੇ ਵਧਦੇ ਵਿਰੋਧ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਤਿੰਨ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ ਹੁਣ ਤੱਕ 600 ਤੋਂ ਵੱਧ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮਰੀਅਮ ਨਵਾਜ਼ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਤਰ੍ਹਾਂ ਦੇ ਜਨਤਕ ਇਕੱਠਾਂ 'ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਕਦਮ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਵੱਲੋਂ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਨੂੰ ਕੰਟਰੋਲ ਕਰਨ ਅਤੇ 'ਨਿਆਂਪਾਲਿਕਾ ਦੀ ਆਜ਼ਾਦੀ' ਲਈ ਬੁਲਾਏ ਗਏ ਪ੍ਰਸਤਾਵਿਤ ਪ੍ਰਦਰਸ਼ਨਾਂ ਦਾ ਮੁਕਾਬਲਾ ਕਰਨ ਲਈ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ, “ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸ਼ੁੱਕਰਵਾਰ ਤੋਂ ਐਤਵਾਰ ਤੱਕ ਬੰਦ ਰਹਿਣਗੀਆਂ।

ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਨੇ ਹਿੰਸਕ ਪ੍ਰਦਰਸ਼ਨਾਂ ਦੇ ਸਬੰਧ 'ਚ ਸੂਬੇ ਭਰ 'ਚ 600 ਤੋਂ ਵੱਧ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਧਰ ਪੰਜਾਬ ਪੁਲਸ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਵਿੱਚੋਂ ਕਈਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਹਲਫ਼ੀਆ ਬਿਆਨ ਲੈ ਕੇ ਰਿਹਾਅ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਮਾਪਿਆਂ ਨੇ ਦੋਸ਼ ਲਾਇਆ ਕਿ ਪੁਲਸ ਨੇ ਵਿਦਿਆਰਥੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ, ਜਿਸ ਕਾਰਨ ਦਰਜਨਾਂ ਵਿਦਿਆਰਥੀ ਜ਼ਖ਼ਮੀ ਹੋ ਗਏ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਸ ਵਿਦਿਆਰਥੀਆਂ ਨਾਲ ਕਠੋਰ ਅਪਰਾਧੀਆਂ ਵਾਂਗ ਸਲੂਕ ਕਰ ਰਹੀ ਹੈ। ਸੋਮਵਾਰ ਤੋਂ ਪੰਜਾਬ ਰਾਜ ਦੇ ਕਈ ਸ਼ਹਿਰਾਂ 'ਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਸੋਸ਼ਲ ਮੀਡੀਆ 'ਤੇ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਲਾਹੌਰ ਦੇ 'ਪੰਜਾਬ ਕਾਲਜ ਫਾਰ ਵੂਮੈਨ' 'ਚ ਸੁਰੱਖਿਆ ਗਾਰਡ ਵੱਲੋਂ ਇਕ ਵਿਦਿਆਰਥਣ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਗਿਆ। ਇਸ ਘਟਨਾ ਦੇ ਵਿਰੋਧ 'ਚ 50 ਵਿਦਿਆਰਥਣਾਂ ਜ਼ਖਮੀ ਹੋ ਗਈਆਂ ਹਨ, ਜਿਨ੍ਹਾਂ 'ਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ ਮਰੀਅਮ ਨਵਾਜ਼ ਨੇ ਕਿਹਾ ਕਿ ਕਥਿਤ ਬਲਾਤਕਾਰ ਦੀ ਘਟਨਾ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਅਤੇ ਇਹ "ਫਰਜ਼ੀ ਖ਼ਬਰ" ਹੈ।

ਫੈਡਰਲ ਇਨਵੈਸਟੀਗੇਸ਼ਨ ਏਜੰਸੀ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੇ ਕਥਿਤ 'ਬਲਾਤਕਾਰ ਦੀਆਂ ਖਬਰਾਂ' ਫੈਲਾਉਣ ਦੇ ਦੋਸ਼ 'ਚ ਕੁਝ ਸੀਨੀਅਰ ਪੱਤਰਕਾਰਾਂ, ਵਕੀਲਾਂ, ਟਿੱਕ ਟੋਕਰਾਂ ਨੂੰ ਗ੍ਰਿਫਤਾਰ ਕਰਨ ਲਈ ਸੂਬੇ 'ਚ ਛਾਪੇਮਾਰੀ ਕੀਤੀ ਹੈ। ਬਲਾਤਕਾਰ ਦੀ ਕਥਿਤ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ 'ਚ 38 ਸੀਨੀਅਰ ਪੱਤਰਕਾਰਾਂ ਅਤੇ ਟਿਕਟਾਕਰਸ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ।


Baljit Singh

Content Editor

Related News