ਪਾਕਿ ਸਥਿਤ ਬੰਦ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਮੁੜ ਖੋਲ੍ਹਣ ਦੇ ਯਤਨ ਸ਼ੁਰੂ
Friday, Aug 02, 2024 - 12:07 PM (IST)
ਅੰਮ੍ਰਿਤਸਰ(ਸਰਬਜੀਤ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਪੰਜਾਬ ਦੇ ਘੱਟਗਿਣਤੀ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਉਨ੍ਹਾਂ ਨੇ ਪਾਕਿਸਤਾਨ ਦੇ ਸ਼ਹਿਰ ਰਾਵਲਪਿੰਡੀ ਵਿਖੇ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਜੋ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਸੀ, ਨੂੰ ਖੋਲ੍ਹਣ ਤੇ ਉਸ ਵਿਚ ਮੁੜ ਸੇਵਾ ਸੰਭਾਲ ਸ਼ੁਰੂ ਕਰਨ ਲਈ ਬੀਤੇ ਦਿਨੀਂ ਸਾਬਕਾ ਪ੍ਰਧਾਨ ਸਤਵੰਤ ਸਿੰਘ, ਗ੍ਰੰਥੀ ਭਾਈ ਸੰਤੋਖ ਸਿੰਘ ਪੰਜਾ ਸਾਹਿਬ ਸਮੇਤ ਗੁਰਦੁਆਰਾ ਸਾਹਿਬ ਦਾ ਨਿਰੀਖਣ ਕੀਤਾ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ
ਰਮੇਸ਼ ਸਿੰਘ ਅਰੋੜਾ ਨੇ ਬੰਦ ਪਈ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਖੁੱਲ੍ਹਵਾ ਕੇ ਉਥੋਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਫ਼-ਸਫ਼ਾਈ ਦੇ ਹੁਕਮ ਦਿੱਤੇ। ਇਸ ਮੌਕੇ ਰਾਵਲਪਿੰਡੀ ਪੰਜਾ ਸਾਹਿਬ ਅਤੇ ਇਸਲਾਮਾਬਾਦ ਦੀਆਂ ਸੰਗਤਾਂ ਵੀ ਸ਼ਾਮਲ ਹੋਈਆਂ।
ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ
ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੰਦ ਭਾਈ ਸੁਜਾਨ ਸਿੰਘ ਜੀ ਦੇ ਇਤਿਹਾਸਕ ਗੁਰਦੁਆਰਾ ਬਾਗ ਸਰਦਾਰਾ ਰਾਜਾ ਬਾਜ਼ਾਰ ਰਾਵਲਪਿੰਡੀ ਨੂੰ ਖੋਲ੍ਹ ਕੇ ਮੁੜ ਸੇਵਾ ਸੰਭਾਲ ਕਰਨ ਲਈ ਇਸਲਾਮਾਬਾਦ ਰਾਵਲਪਿੰਡੀ ਤੇ ਪੰਜਾ ਸਾਹਿਬ ਦੀਆਂ ਸੰਗਤਾਂ ਵੱਲੋਂ ਪੰਜਾਬ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8