ਮਿਸਰ ''ਚ ਵਾਪਰਿਆ ਸੜਕ ਹਾਦਸਾ, 5 ਲੋਕਾਂ ਦੀ ਮੌਤ ਤੇ 11 ਜ਼ਖਮੀ

Tuesday, Jan 21, 2020 - 05:40 PM (IST)

ਮਿਸਰ ''ਚ ਵਾਪਰਿਆ ਸੜਕ ਹਾਦਸਾ, 5 ਲੋਕਾਂ ਦੀ ਮੌਤ ਤੇ 11 ਜ਼ਖਮੀ

ਕਾਹਿਰਾ (ਭਾਸ਼ਾ): ਮਿਸਰ ਦੇ ਸੋਹਾਗ ਸੂਬੇ ਵਿਚ ਵਾਪਰੇ ਸੜਕ ਹਾਦਸੇ ਵਿਚ ਇਕ ਕਾਰ ਹਾਦਸਾਗ੍ਰਸਤ ਹੋ ਗਈ। ਇਸ ਕਾਰ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਵਿਚ ਪੁਲਸ ਦੇ ਹਵਾਲੇ ਨਾਲ ਮੰਗਲਵਾਰ ਨੂੰ ਦੱਸਿਆ ਗਿਆ ਕਿ ਐਮਰਜੈਂਸੀ ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਈ ਹੈ ਅਤੇ 11 ਹੋਰ ਜ਼ਖਮੀ ਹੋਏ ਹਨ। ਦੇਸ਼ ਦੇ ਸੋਹਾਗ ਸੂਬੇ ਦੇ ਅਖਮੀਮ ਸ਼ਹਿਰ ਵਿਚ ਇਹ ਸੜਕ ਹਾਦਸਾ ਵਾਪਰਿਆ। ਪੁਲਸ ਨੇ ਦੱਸਿਆ ਕਿ ਤੇਜ਼ ਗਤੀ ਨਾਲ ਗੱਡੀ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ।


author

Vandana

Content Editor

Related News