ਮਿਸਰ ਅਤੇ ਫਰਾਂਸ ਦੇ ਨੇਤਾਵਾਂ ਵੱਲੋਂ ਗਾਜ਼ਾ ''ਚ ਤੁਰੰਤ ਜੰਗਬੰਦੀ ਦੀ ਮੰਗ
Sunday, Apr 06, 2025 - 04:51 PM (IST)

ਕਾਹਿਰਾ (ਵਾਰਤਾ): ਮਿਸਰ ਦੇ ਰਾਸ਼ਟਰਪਤੀ ਅਬਦੇਲ-ਫਤਾਹ ਅਲ-ਸੀਸੀ ਅਤੇ ਉਨ੍ਹਾਂ ਦੇ ਫਰਾਂਸੀਸੀ ਹਮਰੁਤਬਾ ਇਮੈਨੁਅਲ ਮੈਕਰੋਨ ਨੇ ਸ਼ਨੀਵਾਰ ਨੂੰ ਫ਼ੋਨ 'ਤੇ ਗੱਲਬਾਤ ਕੀਤੀ ਜਿਸ ਦੌਰਾਨ ਦੋਵਾਂ ਨੇਤਾਵਾਂ ਨੇ ਗਾਜ਼ਾ ਪੱਟੀ ਵਿੱਚ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਅਤੇ ਸ਼ਾਂਤੀ ਬਹਾਲ ਕਰਨ ਅਤੇ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਖੇਤਰ ਵਿੱਚ ਸਥਾਈ ਸ਼ਾਂਤੀ ਪ੍ਰਾਪਤ ਕਰਨ ਲਈ ਦੋ-ਰਾਜੀ ਹੱਲ ਜ਼ਰੂਰੀ ਹੈ। ਉਨ੍ਹਾਂ ਨੇ ਗਾਜ਼ਾ ਵਿੱਚ ਜੰਗਬੰਦੀ ਲਈ ਮਿਸਰ ਦੇ ਯਤਨਾਂ 'ਤੇ ਵੀ ਚਰਚਾ ਕੀਤੀ ਅਤੇ ਐਤਵਾਰ ਨੂੰ ਮੈਕਰੋਨ ਦੇ ਮਿਸਰ ਦੇ ਨਿਰਧਾਰਤ ਦੌਰੇ ਤੋਂ ਪਹਿਲਾਂ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ। ਬਿਆਨ ਅਨੁਸਾਰ ਮੈਕਰੋਨ ਦੇ ਤਿੰਨ ਦਿਨਾਂ ਦੌਰੇ ਦੌਰਾਨ ਕਾਹਿਰਾ ਵਿੱਚ ਮਿਸਰ, ਫਰਾਂਸ ਅਤੇ ਜਾਰਡਨ ਦੇ ਤਿੰਨ-ਪੱਖੀ ਸੰਮੇਲਨ ਦੀ ਸੰਭਾਵਨਾ 'ਤੇ ਵੀ ਵਿਚਾਰ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ- Trump ਅਤੇ Netanyahu ਭਲਕੇ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਗੌਰਤਲਬ ਹੈ ਕਿ ਇਜ਼ਰਾਈਲ ਨੇ 18 ਮਾਰਚ ਨੂੰ ਹਮਾਸ ਨਾਲ ਆਪਣੀ ਦੋ ਮਹੀਨਿਆਂ ਦੀ ਜੰਗਬੰਦੀ ਖ਼ਤਮ ਕਰ ਦਿੱਤੀ ਸੀ ਅਤੇ ਫਲਸਤੀਨੀ ਖੇਤਰ 'ਤੇ ਹਵਾਈ ਅਤੇ ਜ਼ਮੀਨੀ ਹਮਲੇ ਦੁਬਾਰਾ ਸ਼ੁਰੂ ਕਰ ਦਿੱਤੇ ਸਨ। ਇਜ਼ਰਾਈਲ ਰੱਖਿਆ ਬਲਾਂ ਦੇ ਬੁਲਾਰੇ ਏਫੀ ਡਿਫਰੀਨ ਨੇ ਵੀਰਵਾਰ ਨੂੰ ਕਿਹਾ ਕਿ ਫੌਜ ਗਾਜ਼ਾ ਵਿੱਚ ਆਪਣੇ ਹਮਲੇ ਦੇ "ਇੱਕ ਨਵੇਂ ਪੜਾਅ" ਵਿੱਚ ਦਾਖਲ ਹੋ ਗਈ ਹੈ।ਗਾਜ਼ਾ ਦੇ ਸਿਹਤ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 1,309 ਫਲਸਤੀਨੀ ਮਾਰੇ ਗਏ ਹਨ ਅਤੇ 3,184 ਹੋਰ ਜ਼ਖਮੀ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।