ਪਾਕਿਸਤਾਨ : ਗੋਲੀਬਾਰੀ ''ਚ 8 ਲੋਕਾਂ ਦੀ ਮੌਤ, 4 ਜ਼ਖਮੀ

Monday, Dec 27, 2021 - 12:33 PM (IST)

ਪਾਕਿਸਤਾਨ : ਗੋਲੀਬਾਰੀ ''ਚ 8 ਲੋਕਾਂ ਦੀ ਮੌਤ, 4 ਜ਼ਖਮੀ

ਇਸਲਾਮਾਬਾਦ (ਯੂ.ਐੱਨ.ਆਈ.)- ਪਾਕਿਸਤਾਨ ‘ਚ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ‘ਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਜ਼ਖਮੀ ਹੋ ਗਏ।ਜਾਣਕਾਰੀ ਮੁਤਾਬਕ ਖੈਬਰ ਪਖਤੂਨਖਵਾ ਸੂਬੇ 'ਚ ਦੋ ਸਮੂਹਾਂ ਵਿਚਾਲੇ ਹੋਈ ਝੜਪ 'ਚ ਘੱਟੋ-ਘੱਟ ਪੰਜ ਲੋਕ ਮਾਰੇ ਗਏ ਅਤੇ ਦੋ ਜ਼ਖਮੀ ਹੋ ਗਏ।ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਸੂਬੇ ਦੇ ਬੰਨੂ ਜ਼ਿਲੇ ਵਿਚ ਦੋ ਸਮੂਹਾਂ ਨੇ ਇਕ-ਦੂਜੇ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਕਾਰਨ ਇਕ ਸਮੂਹ ਦੇ ਚਾਰ ਅਤੇ ਦੂਜੇ ਵਿਚੋਂ ਇਕ ਦੀ ਮੌਤ ਹੋ ਗਈ।

ਪੜ੍ਹੋ ਇਹ ਅਹਿਮ ਖਬਰ-Omicron: ਸਿੰਗਾਪੁਰ ਨੇ 10 ਅਫਰੀਕੀ ਦੇਸ਼ਾਂ 'ਤੇ ਲਗਾਈ ਯਾਤਰਾ ਪਾਬੰਦੀ ਹਟਾਈ

ਉੱਧਰ ਇਕ ਹੋਰ ਘਟਨਾ ਵਿਚ ਕਰਾਚੀ ਵਿਖੇ ਗੋਲੀਬਾਰੀ ਦੀ ਘਟਨਾ 'ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।ਸ਼ਹਿਰ ਦੇ ਬਨਾਰਸ ਇਲਾਕੇ ਵਿੱਚ ਇੱਕ ਰੈਸਟੋਰੈਂਟ ਨੇੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।ਪੁਲਸ ਨੇ ਗੋਲੀਬਾਰੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਅਹਿਮ ਖਬਰ- ਸਿਗਰਟਨੋਸ਼ੀ ਦਾ ਸ਼ਿਕਾਰ ਰਿਹਾ 2 ਸਾਲ ਦਾ ਬੱਚਾ ਹੁਣ ਇਸ ਕਾਰਨ ਆਇਆ ਸੁਰਖੀਆਂ 'ਚ


author

Vandana

Content Editor

Related News