ਉੱਤਰੀ ਕੋਰੀਆ 'ਚ ਬੁਖ਼ਾਰ ਨਾਲ 8 ਹੋਰ ਮੌਤਾਂ, 5 ਲੱਖ ਤੋਂ ਵਧੇਰੇ ਲੋਕਾਂ ਨੂੰ ਕੀਤਾ ਗਿਆ ਆਈਸੋਲੇਟ

05/16/2022 1:02:56 PM

ਸਿਓਲ (ਏਜੰਸੀ)- ਉੱਤਰੀ ਕੋਰੀਆ ਵਿੱਚ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਵਿਚਕਾਰ ਸੋਮਵਾਰ ਨੂੰ ਬੁਖ਼ਾਰ ਨਾਲ 8 ਹੋਰ ਮੌਤਾਂ ਹੋਈਆਂ, ਜਦੋਂ ਕਿ 3,92,920 ਹੋਰ ਲੋਕ ਬੁਖ਼ਾਰ ਤੋਂ ਪੀੜਤ ਪਾਏ ਗਏ। ਦੇਸ਼ ਦੇ ਨੇਤਾ ਕਿਮ ਜੋਂਗ-ਉਨ ਨੇ ਦਵਾਈਆਂ ਦੀ ਸਪਲਾਈ ਵਿੱਚ ਦੇਰੀ ਲਈ ਅਧਿਕਾਰੀਆਂ ਨੂੰ ਤਾੜਨਾ ਕੀਤੀ ਹੈ ਅਤੇ ਰਾਜਧਾਨੀ ਪਿਓਂਗਯਾਂਗ ਵਿੱਚ ਵਿਸ਼ਵਵਿਆਪੀ ਮਹਾਂਮਾਰੀ ਨਾਲ ਨਜਿੱਠਣ ਲਈ ਫ਼ੌਜ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉੱਤਰੀ ਕੋਰੀਆ ਦੇ ਐਂਟੀ-ਵਾਇਰਸ ਐਮਰਜੈਂਸੀ ਹੈੱਡਕੁਆਰਟਰ ਨੇ ਕਿਹਾ ਕਿ ਅਪ੍ਰੈਲ ਦੇ ਅਖੀਰ ਤੋਂ 12 ਲੱਖ ਲੋਕਾਂ ਨੂੰ ਬੁਖ਼ਾਰ ਹੋ ਚੁੱਕਾ ਹੈ, ਜਿਨ੍ਹਾਂ ਵਿੱਚੋਂ 5,64,860 ਅਜੇ ਵੀ ਅਲੱਗ-ਥਲੱਗ ਹਨ।

ਇਹ ਵੀ ਪੜ੍ਹੋ: ਇਮਰਾਨ ਨੂੰ ਸਤਾ ਰਿਹੈ ਆਪਣੇ ਕਤਲ ਦਾ ਡਰ, ਰਿਕਾਰਡ ਕੀਤੀ ਵੀਡੀਓ 'ਮੌਤ' ਤੋਂ ਬਾਅਦ ਹੋਵੇਗੀ ਨਸ਼ਰ

ਹੈੱਡਕੁਆਰਟਰ ਮੁਤਾਬਕ ਐਤਵਾਰ ਸ਼ਾਮ 6 ਵਜੇ ਤੱਕ ਬੁਖ਼ਾਰ ਨਾਲ ਪੀੜਤ 24 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ 50 ਹੋ ਗਈ ਹੈ। ਹਾਲਾਂਕਿ, ਸਟੇਟ ਮੀਡੀਆ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਬੁਖ਼ਾਰ ਤੋਂ ਪੀੜਤ ਅਤੇ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਵਿੱਚੋਂ ਕਿੰਨੇ ਲੋਕ ਕਰੋਨਾ ਵਾਇਰਸ ਨਾਲ ਸੰਕਰਮਿਤ ਸਨ। ਮਾਹਰਾਂ ਦਾ ਕਹਿਣਾ ਹੈ ਕਿ ਉੱਤਰੀ ਕੋਰੀਆ ਦੀ ਖ਼ਰਾਬ ਸਿਹਤ ਪ੍ਰਣਾਲੀ ਕਾਰਨ ਵਾਇਰਸ ਦੇ ਫੈਲਣ ਨੂੰ ਰੋਕਣ ਵਿਚ ਨਾਕਾਮ ਰਹਿਣਾ ਉਸ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੇ ਨਵਕਿਰਨ ਸਿੰਘ ਦੀ ਪਾਣੀ 'ਚ ਡੁੱਬਣ ਕਾਰਨ ਮੌਤ

ਕਿਹਾ ਜਾਂਦਾ ਹੈ ਕਿ 2.6 ਕਰੋੜ ਦੀ ਆਬਾਦੀ ਵਾਲੇ ਦੇਸ਼ ਦੇ ਜ਼ਿਆਦਾਤਰ ਲੋਕਾਂ ਨੂੰ ਕੋਵਿਡ-19 ਦਾ ਟੀਕਾ ਨਹੀਂ ਲਗਾਇਆ ਗਿਆ ਹੈ। ਉੱਤਰੀ ਕੋਰੀਆ ਨੇ ਸੰਯੁਕਤ ਰਾਸ਼ਟਰ ਸਮਰਥਿਤ 'ਕੋਵੈਕਸ' ਵੈਕਸੀਨ ਵੰਡ ਪ੍ਰੋਗਰਾਮ ਤੋਂ ਮਦਦ ਲੈਣ ਦੀ ਪੇਸ਼ਕਸ਼ ਨੂੰ ਵੀ ਠੁਕਰਾ ਦਿੱਤਾ ਹੈ। ਉੱਤਰੀ ਕੋਰੀਆ ਨੇ ਕੋਵਿਡ-19 ਗਲੋਬਲ ਮਹਾਂਮਾਰੀ ਦੇ ਫੈਲਣ ਦੇ ਦੋ ਸਾਲਾਂ ਤੋਂ ਵੱਧ ਸਮੇਂ ਬਾਅਦ ਵੀਰਵਾਰ ਨੂੰ ਸੰਕਰਮਣ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਕੀਤੀ ਸੀ।

ਇਹ ਵੀ ਪੜ੍ਹੋ: ਹੈਰਾਨੀਜਨਕ: ਲਾੜਾ-ਲਾੜੀ ਨੇ ਖ਼ੁਦ ਨੂੰ ਅੱਗ ਲਗਾ ਕੇ ਕੀਤੀ ਵਿਆਹ ਵਿਚ ਐਂਟਰੀ, ਵੀਡੀਓ ਵਾਇਰਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News