ਪਰਵੇਜ਼ ਇਲਾਹੀ ਨੇ ਪੰਜਾਬ ਦਾ ਕਾਰਜਕਾਰੀ ਗਵਰਨਰ ਬਣਨ ਤੋਂ ਕੀਤਾ ਇਨਕਾਰ

Wednesday, May 11, 2022 - 05:18 PM (IST)

ਪਰਵੇਜ਼ ਇਲਾਹੀ ਨੇ ਪੰਜਾਬ ਦਾ ਕਾਰਜਕਾਰੀ ਗਵਰਨਰ ਬਣਨ ਤੋਂ ਕੀਤਾ ਇਨਕਾਰ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਵਿਚ ਪੰਜਾਬ ਸੂਬੇ ਦੇ ਗਵਰਨਰ ਉਮਰ ਸਰਫਰਾਜ਼ ਚੀਮਾ ਨੂੰ ਹਟਾਏ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੌਧਰੀ ਪਰਵੇਜ਼ ਇਲਾਹੀ ਨੇ ਕਾਰਜਕਾਰੀ ਗਵਰਨਰ ਦਾ ਅਹੁਦਾ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ। 'ਡਾਨ' ਨੇ ਬੁੱਧਵਾਰ ਨੂੰ ਇਕ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਲਾਹੀ ਆਪਣਾ ਫ਼ੈਸਲਾ ਨਹੀਂ ਬਦਲਦੇ ਤਾਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੋਸਤ ਮਜ਼ਾਰੀ ਕਾਰਜਕਾਰੀ ਗਵਰਨਰ ਨਹੀਂ ਬਣ ਸਕਦੇ ਅਤੇ ਪੰਜਾਬ ਵਿੱਚ ਇੱਕ ਹਫ਼ਤੇ ਤੱਕ ਕੋਈ ਗਵਰਨਰ ਨਹੀਂ ਰਹੇਗਾ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਰਾਸ਼ਟਰਪਤੀ ਆਰਿਫ ਅਲਵੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਗਵਰਨਰ ਦੇ ਅਹੁਦੇ ਲਈ ਪਾਕਿਸਤਾਨ ਮੁਸਲਿਮ ਲੀਗ-ਐੱਨ (ਪੀ.ਐੱਮ.ਐੱਲ.-ਐੱਨ.) ਦੇ ਭਰੋਸੇਮੰਦ ਸਿਆਸਤਦਾਨ ਬਲੀਗੁਰ ਰਹਿਮਾਨ ਦੇ ਨਾਂ ਦਾ ਪ੍ਰਸਤਾਵ ਕੀਤਾ ਸੀ। ਜੇਕਰ ਰਾਸ਼ਟਰਪਤੀ 10 ਦਿਨਾਂ ਦੇ ਅੰਦਰ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਕਾਰਵਾਈ ਨਹੀਂ ਕਰਦੇ ਹਨ, ਤਾਂ ਰਹਿਮਾਨ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। 'ਡਾਨ' ਮੁਤਾਬਕ ਇਲਾਹੀ ਨੇ ਚੀਮਾ ਨਾਲ ਹਮਦਰਦੀ ਰੱਖਦੇ ਹੋਏ ਮੰਗਲਵਾਰ ਨੂੰ ਪੰਜਾਬ ਅਸੈਂਬਲੀ ਸਕੱਤਰੇਤ ਵਿਖੇ ਸਪੀਕਰ ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਅਤੇ ਸੂਬੇ ਦੇ ਗਵਰਨਰ ਵਜੋਂ ਅਹੁਦਾ ਸੰਭਾਲਣ ਤੋਂ ਇਨਕਾਰ ਕਰ ਦਿੱਤਾ।


author

cherry

Content Editor

Related News