ਸਿਡਨੀ 'ਚ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ

02/26/2018 3:53:48 PM

ਸਿਡਨੀ— ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਸੋਮਵਾਰ ਨੂੰ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ 84 ਸਾਲਾ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਦਰਅਸਲ ਉੱਤਰੀ ਸਿਡਨੀ 'ਚ ਬਜ਼ੁਰਗ ਸੜਕ ਪਾਰ ਕਰ ਰਿਹਾ ਸੀ, ਜਿਸ ਦੌਰਾਨ ਉਸ ਨੂੰ ਐੱਸ. ਯੂ. ਵੀ. ਕਾਰ ਨੇ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ 'ਚ ਬਜ਼ੁਰਗ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 
ਪੁਲਸ ਮੁਤਾਬਕ ਇਹ ਹਾਦਸਾ ਬੋਰੋਵਾ ਵਾਟਰਸ ਰੋਡ 'ਤੇ ਦੁਪਹਿਰ ਤਕਰੀਬਨ 12.30 ਵਜੇ ਦੇ ਕਰੀਬ ਵਾਪਰਿਆ। ਕਾਰ ਨੂੰ ਔਰਤ ਡਰਾਈਵ ਕਰ ਰਹੀ ਸੀ, ਜਿਸ ਦੀ ਉਮਰ 50 ਸਾਲ ਦੇ ਕਰੀਬ ਹੈ। ਹਾਦਸੇ ਦੌਰਾਨ ਉਸ ਨੂੰ ਕਿਸੇ ਤਰ੍ਹਾਂ ਦੀ ਕੋਈ ਸੱਟ ਨਹੀਂ ਲੱਗੀ ਹੈ। ਔਰਤ ਨੂੰ ਜ਼ਰੂਰੀ ਟੈਸਟਾਂ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।