ਸਿਡਨੀ ''ਚ ਕਾਰ ਨੇ ਬਜ਼ੁਰਗ ਨੂੰ ਮਾਰੀ ਟੱਕਰ, ਗੰਭੀਰ ਜ਼ਖਮੀ

03/10/2018 12:38:04 PM

ਸਿਡਨੀ— ਦੱਖਣੀ-ਪੱਛਮੀ ਸਿਡਨੀ ਦੇ ਬੈਕਸਟਾਊਨ 'ਚ ਇਕ 88 ਸਾਲਾ ਬਜ਼ੁਰਗ ਵਿਅਕਤੀ ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋ ਗਿਆ। ਬਜ਼ੁਰਗ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਬਜ਼ੁਰਗ ਦਾ ਇਲਾਜ ਹਸਪਤਾਲ 'ਚ ਚਲ ਰਿਹਾ ਹੈ। ਇਹ ਸੜਕ ਹਾਦਸਾ ਏਲਡਰਿੱਜ ਰੋਡ ਅਤੇ ਨੌਰਥਰਮ ਐਵੇਨਿਊ 'ਤੇ ਸ਼ੁੱਕਰਵਾਰ ਸ਼ਾਮ 7.30 ਵਜੇ ਵਾਪਰਿਆ। 
ਬਜ਼ੁਰਗ ਵਿਅਕਤੀ ਬੈਕਸਟਾਊਨ ਦਾ ਰਹਿਣ ਵਾਲਾ ਹੈ ਅਤੇ ਉਹ ਵੈਸਾਖੀਆਂ ਦੇ ਸਹਾਰੇ ਸੜਕ ਪਾਰ ਕਰ ਰਿਹਾ ਸੀ। ਪੁਲਸ ਮੁਤਾਬਕ ਕਾਰ ਦੀ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਨੇ ਕਾਰ ਨੂੰ ਰੋਕਿਆ। ਸੀ. ਸੀ. ਟੀ. ਵੀ. ਕੈਮਰੇ ਵਿਚ ਇਹ ਸਾਰੀ ਘਟਨਾ ਰਿਕਾਰਡ ਹੋਈ ਹੈ। ਘਟਨਾ ਤੋਂ ਤੁਰੰਤ ਬਾਅਦ ਬਜ਼ੁਰਗ ਦਾ ਪੈਰਾ-ਮੈਡੀਕਲ ਅਧਿਕਾਰੀਆਂ ਵਲੋਂ ਇਲਾਜ ਕੀਤਾ ਅਤੇ ਉਸ ਨੂੰ ਤੁਰੰਤ ਲੀਵਰਪੂਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। 
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬਜ਼ੁਰਗ ਇਕੱਲਾ ਰਹਿੰਦਾ ਹੈ ਅਤੇ ਉਹ ਪੈਦਲ ਦੁਕਾਨ ਤੋਂ ਦੁੱਧ ਖਰੀਦਣ ਲਈ ਜਾ ਰਿਹਾ ਸੀ। ਓਧਰ ਪੁਲਸ ਨੇ ਕਿਹਾ ਕਿ ਹਾਦਸੇ ਕਾਰਨ ਕਾਰ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਹੈ।


Related News