ਅਮਰੀਕਾ ''ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ, ਧਮਕੀਆਂ ਵੀ ਦਿੱਤੀਆਂ
Thursday, May 07, 2026 - 10:50 AM (IST)
ਨਿਊਯਾਰਕ : ਅਮਰੀਕਾ ਵਿੱਚ ਇੱਕ ਵਾਰ ਫਿਰ ਨਸਲੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਨਿਊਯਾਰਕ ਸਿਟੀ ਵਿੱਚ ਇੱਕ ਬਜ਼ੁਰਗ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਦੀ ਘਟਨਾ ਵਾਪਰੀ ਹੈ। ਵਾਇਰਲ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਸੜਕ ਕਿਨਾਰੇ ਬਹਿਸ ਤੋਂ ਬਾਅਦ ਇੱਕ ਵਿਅਕਤੀ ਨੇ ਬਜ਼ੁਰਗ ਸਿੱਖ ਡਰਾਈਵਰ ਨੂੰ ਜ਼ੋਰ ਨਾਲ ਧੱਕਾ ਦੇ ਕੇ ਜ਼ਮੀਨ ‘ਤੇ ਸੁੱਟ ਦਿੱਤਾ। ਕੈਨੇਡਾ ਅਤੇ ਅਮਰੀਕਾ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹਮਲੇ ਲਗਾਤਾਰ ਵੱਧ ਰਹੇ ਹਨ।
ਕਥਿਤ ਤੌਰ ‘ਤੇ ਹਮਲਾਵਰ ਨੇ ਡਰਾਈਵਰ ‘ਤੇ ਦੂਜੀ ਗੱਡੀ ਨਾਲ ਟੱਕਰ ਮਾਰਣ ਦਾ ਦੋਸ਼ ਲਗਾਇਆ। ਬਹਿਸ ਦੌਰਾਨ ਉਸ ਨੇ ਧਮਕੀਆਂ ਵੀ ਦਿੱਤੀਆਂ ਅਤੇ ਫਿਰ ਡਰਾਈਵਰ ਨੂੰ ਧੱਕਾ ਦੇ ਕੇ ਡਿੱਗਾ ਦਿੱਤਾ। ਇਸ ਘਟਨਾ ਵਿੱਚ ਡਰਾਈਵਰ ਨੂੰ ਸੱਟਾਂ ਵੀ ਲੱਗੀਆਂ। ਕਥਿਤ ਤੌਰ 'ਤੇ ਬਜ਼ੁਰਗ ਸਿੱਖ 'ਤੇ ਇੱਕ ਅਫਰੀਕੀ-ਅਮਰੀਕੀ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ ਸੀ।ਘਟਨਾ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਕਈ ਯੂਜ਼ਰਜ਼ ਨੇ ਇਸਨੂੰ ਗੰਭੀਰ ਅਤੇ ਚਿੰਤਾਜਨਕ ਦੱਸਿਆ ਹੈ। ਸਿੱਖ ਸੰਸਥਾਵਾਂ ਅਤੇ ਭਾਈਚਾਰੇ ਦੇ ਆਗੂਆਂ ਨੇ ਇਸ ਹਮਲੇ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਖ਼ਾਸ ਕਰਕੇ ਬਜ਼ੁਰਗਾਂ ਅਤੇ ਟੈਕਸੀ ਵਰਗੀਆਂ ਜਨਤਕ ਸੇਵਾਵਾਂ ਵਿੱਚ ਕੰਮ ਕਰ ਰਹੇ ਸਿੱਖ ਡਰਾਈਵਰਾਂ ਦੀ ਸੁਰੱਖਿਆ ਬਾਰੇ ਚਿੰਤਾ ਜਤਾਈ ਹੈ।
ਪੜ੍ਹੋ ਇਹ ਅਹਿਮ ਖ਼ਬਰ- ਬਿਊਟੀ ਉਤਪਾਦ ਸਿਹਤ ਲਈ ‘ਜ਼ਹਿਰ’! WHO ਨੇ ਦਿੱਤੀ ਗੰਭੀਰ ਚੇਤਾਵਨੀ
ਨਿਊਯਾਰਕ ਦੇ ਅਧਿਕਾਰੀਆਂ ਨੇ ਅਜੇ ਤੱਕ ਇਸ ਘਟਨਾ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਜਵਾਬਦੇਹੀ ਲਈ ਵਧ ਰਹੇ ਦਬਾਅ ਦੇ ਮੱਦੇਨਜ਼ਰ ਜਾਂਚ ਸ਼ੁਰੂ ਹੋਣ ਦੀ ਉਮੀਦ ਹੈ।ਇਸ ਤੋਂ ਪਹਿਲਾਂ 22 ਅਪ੍ਰੈਲ ਨੂੰ ਵੁੱਡਸਟਾਕ ਵਿੱਚ ਵੀ ਇੱਕ ਬਜ਼ੁਰਗ ਸਿੱਖ ਵਿਅਕਤੀ ਨਾਲ ਕਥਿਤ ਧੱਕਾ-ਮੁੱਕੀ ਅਤੇ ਗਾਲੀ-ਗਲੌਚ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸਨੂੰ ਨਫ਼ਰਤ ਤੋਂ ਪ੍ਰੇਰਿਤ ਹਮਲਾ ਦੱਸਿਆ ਗਿਆ। ਅਮਰੀਕਾ ਵਿੱਚ ਸਿੱਖ ਟੈਕਸੀ ਡਰਾਈਵਰਾਂ ‘ਤੇ ਪਹਿਲਾਂ ਵੀ ਗੰਭੀਰ ਅਤੇ ਘਾਤਕ ਹਮਲੇ ਹੋ ਚੁੱਕੇ ਹਨ, ਜਿਸ ਕਾਰਨ ਭਾਈਚਾਰੇ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਲਗਾਤਾਰ ਵੱਧ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
