ਅਮਰੀਕਾ 'ਚ ਕਾਰ ਹਾਦਸੇ ਮਗਰੋਂ 66 ਸਾਲਾ ਜਸਮੇਰ ਸਿੰਘ ਦੀ ਕੁੱਟਮਾਰ, ਇਲਾਜ ਦੌਰਾਨ ਤੋੜਿਆ ਦਮ

Monday, Oct 23, 2023 - 10:00 AM (IST)

ਅਮਰੀਕਾ 'ਚ ਕਾਰ ਹਾਦਸੇ ਮਗਰੋਂ 66 ਸਾਲਾ ਜਸਮੇਰ ਸਿੰਘ ਦੀ ਕੁੱਟਮਾਰ, ਇਲਾਜ ਦੌਰਾਨ ਤੋੜਿਆ ਦਮ

ਨਿਊਯਾਰਕ (ਏਜੰਸੀ)- ਨਿਊਯਾਰਕ ਸ਼ਹਿਰ ਵਿੱਚ ਇੱਕ ਕਾਰ ਹਾਦਸੇ ਤੋਂ ਬਾਅਦ 30 ਸਾਲਾ ਵਿਅਕਤੀ ਵੱਲੋਂ ਵਾਰ-ਵਾਰ ਮੁੱਕਾ ਮਾਰਨ ਕਾਰਨ ਇੱਕ ਬਜ਼ੁਰਗ ਸਿੱਖ ਵਿਅਕਤੀ ਦੇ ਸਿਰ ਵਿੱਚ ਸੱਟ ਲੱਗ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਜਸਮੇਰ ਸਿੰਘ (66) ਨੂੰ ਗੰਭੀਰ ਹਾਲਤ ਵਿੱਚ ਕੁਈਨਜ਼ ਦੇ ਜਮਾਇਕਾ ਹਸਪਤਾਲ ਦੇ ਮੈਡੀਕਲ ਸੈਂਟਰ ਵਿੱਚ ਲਿਜਾਇਆ ਗਿਆ, ਜਿੱਥੇ 19 ਅਕਤੂਬਰ ਨੂੰ ਹਮਲੇ ਤੋਂ ਇੱਕ ਦਿਨ ਬਾਅਦ ਉਨ੍ਹਾਂ ਦੀ ਦਿਮਾਗੀ ਸੱਟ ਕਾਰਨ ਮੌਤ ਹੋ ਗਈ। ਨਿਊਯਾਰਕ-ਅਧਾਰਤ ਡੇਲੀ ਨਿਊਜ਼ ਮੁਤਾਬਕ ਗਿਲਬਰਟ ਔਗਸਟਿਨ ਨੂੰ 20 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ 'ਤੇ ਹੋਰ ਛੋਟੇ ਦੋਸ਼ਾਂ ਦੇ ਨਾਲ-ਨਾਲ ਕਤਲ ਅਤੇ ਹਮਲੇ ਦੇ ਦੋਸ਼ ਲਾਏ ਗਏ ਸਨ। ਪੁਲਸ ਨੇ ਦੱਸਿਆ ਕਿ ਸਿੰਘ ਅਤੇ ਔਗਸਟਿਨ 19 ਅਕਤੂਬਰ ਨੂੰ ਦੁਪਹਿਰ 12 ਵਜੇ ਦੇ ਕਰੀਬ ਕੇਵ ਗਾਰਡਨ ਵਿੱਚ ਹਿਲਸਾਈਡ ਐਵੇਨਿਊ ਨੇੜੇ ਵੈਨ ਵਿਕ ਐਕਸਪ੍ਰੈਸਵੇਅ 'ਤੇ ਟਕਰਾ ਗਏ ਸਨ ਅਤੇ ਦੋਵਾਂ ਕਾਰਾਂ 'ਤੇ ਡੈਂਟ ਅਤੇ ਸਕ੍ਰੈਚ ਆ ਗਏ ਸਨ। ਸਰਕਾਰੀ ਵਕੀਲਾਂ ਨੇ ਗਵਾਹਾਂ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਨੇ ਇੱਕ ਵਿਅਕਤੀ ਨੂੰ “ਪੁਲਸ ਨਹੀਂ, ਕੋਈ ਪੁਲਸ ਨਹੀਂ” ਕਹਿੰਦੇ ਸੁਣਿਆ, ਜਦੋਂ ਸਿੰਘ ਨੇ 911 'ਤੇ ਕਾਲ ਕੀਤੀ ਅਤੇ ਉਨ੍ਹਾਂ ਨੇ ਔਗਸਟਿਨ ਨੂੰ ਸਿੰਘ ਦੇ ਹੱਥੋਂ ਫ਼ੋਨ ਖੋਹਦੇ ਦੇਖਿਆ।

ਇਹ ਵੀ ਪੜ੍ਹੋ: 'ਆਪ੍ਰੇਸ਼ਨ ਅਜੈ' ਤਹਿਤ ਇਜ਼ਰਾਈਲ ਤੋਂ 143 ਲੋਕਾਂ ਨੂੰ ਲੈ ਕੇ 6ਵੀਂ ਫਲਾਈਟ ਦਿੱਲੀ ਹਵਾਈ ਅੱਡੇ 'ਤੇ ਹੋਈ ਲੈਂਡ

PunjabKesari

ਡੇਲੀ ਨਿਊਜ਼ ਮੁਤਾਬਕ ਸਿੰਘ ਕਾਰ ਤੋਂ ਬਾਹਰ ਨਿਕਲੇ ਅਤੇ ਆਪਣਾ ਫ਼ੋਨ ਵਾਪਸ ਲੈਣ ਦੀ ਕੋਸ਼ਿਸ਼ ਵਿੱਚ ਔਗਸਟਿਨ ਦਾ ਪਿੱਛਾ ਕੀਤਾ। ਗਵਾਹਾਂ ਮੁਤਾਬਕ ਜਦੋਂ ਸਿੰਘ ਆਪਣਾ ਫ਼ੋਨ ਵਾਪਸ ਲੈਣ ਤੋਂ ਬਾਅਦ ਆਪਣੀ ਕਾਰ ਵੱਲ ਵਾਪਸ ਜਾ ਰਹੇ ਸੀ, ਤਾਂ ਔਗਸਟਿਨ ਨੇ ਉਨ੍ਹਾਂ ਦੇ ਸਿਰ ਅਤੇ ਚਿਹਰੇ 'ਤੇ 3 ਵਾਰ ਮੁੱਕਾ ਮਾਰਿਆ, ਜਿਸ ਨਾਲ ਜਸਮੇਰ ਸਿੰਘ ਜ਼ਮੀਨ 'ਤੇ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ 'ਤੇ ਸੱਟ ਲੱਗ ਗਈ, ਜਦੋਂ ਕਿ ਔਗਸਟਿਨ ਆਪਣੇ ਫੋਰਡ ਮਸਟੈਂਗ ਵਿੱਚ ਬੈਠ ਕੇ ਚਲਾ ਗਿਆ। ਪੁਲਸ ਨੇ ਔਗਸਟਿਨ ਨੂੰ ਹਾਦਸੇ ਵਾਲੀ ਥਾਂ ਤੋਂ ਲਗਭਗ ਦੋ ਮੀਲ ਦੀ ਦੂਰੀ 'ਤੇ ਗ੍ਰਿਫ਼ਤਾਰ ਕੀਤਾ ਅਤੇ ਪਾਇਆ ਕਿ ਉਸਦੇ ਕੋਲ ਇੱਕ ਮੁਅੱਤਲ ਡਰਾਈਵਰ ਲਾਇਸੈਂਸ ਸੀ ਅਤੇ ਉਸਦੀ ਅਲਾਬਾਮਾ ਲਾਇਸੈਂਸ ਪਲੇਟ ਉਸਦੀ ਨਿਊਯਾਰਕ ਰਜਿਸਟ੍ਰੇਸ਼ਨ ਨਾਲ ਮੇਲ ਨਹੀਂ ਖਾਂਦੀ ਸੀ। 21 ਅਕਤੂਬਰ ਨੂੰ ਕੁਈਨਜ਼ ਵਿੱਚ ਇੱਕ ਮੁਕੱਦਮੇ ਤੋਂ ਬਾਅਦ, ਔਗਸਟਿਨ ਨੂੰ ਬਿਨਾਂ ਜ਼ਮਾਨਤ ਦੇ ਹਿਰਾਸਤ ਵਿਚ ਰੱਖਿਆ ਗਿਆ ਹੈ। ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਨੇ ਐਤਵਾਰ ਨੂੰ ਕਿਹਾ ਕਿ ਉਹ ਘਟਨਾ ਤੋਂ ਬਾਅਦ ਭਾਈਚਾਰੇ ਦੀਆਂ ਜ਼ਰੂਰਤਾਂ 'ਤੇ ਚਰਚਾ ਕਰਨ ਲਈ ਇਸ ਹਫਤੇ ਸਿੱਖ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਐਡਮਜ਼ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਕਿਹਾ, "ਜਸਮੇਰ ਸਿੰਘ ਇਸ ਸ਼ਹਿਰ ਨੂੰ ਪਿਆਰ ਕਰਦੇ ਸਨ ਅਤੇ ਆਪਣੀ ਦੁਖਦਾਈ ਮੌਤ ਤੋਂ ਪਹਿਲਾਂ ਬਹੁਤ ਕੁੱਝ ਪਾਉਣ ਦੇ ਹੱਕਦਾਰ ਸਨ। ਅਸੀਂ ਉਸ ਨਫ਼ਰਤ ਨੂੰ ਅਸਵੀਕਾਰ ਕਰਦੇ ਹਾਂ, ਜਿਸ ਨੇ ਇਸ ਬੇਕਸੂਰ ਦੀ ਜਾਨ ਲੈ ਲਈ ਅਤੇ ਅਸੀਂ ਤੁਹਾਡੀ ਰੱਖਿਆ ਕਰਾਂਗੇ।"

ਇਹ ਵੀ ਪੜ੍ਹੋ: ਬਾਈਡੇਨ ਸਰਕਾਰ ਲੈਣ ਜਾ ਰਹੀ ਅਹਿਮ ਫ਼ੈਸਲਾ, ਭਾਰਤੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News