ਪਾਕਿਸਤਾਨ ਚੋਣ ਕਮਿਸ਼ਨ ਨੇ ਚੋਣ ਪ੍ਰੋਗਰਾਮ ਦਾ ਕੀਤਾ ਐਲਾਨ
Saturday, Dec 16, 2023 - 04:45 PM (IST)

ਇਸਲਾਮਾਬਾਦ : ਪਾਕਿਸਤਾਨ 'ਚ ਆਮ ਚੋਣਾਂ 'ਚ ਦੇਰ ਕਰਾ ਸਕਣ ਵਾਲੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਅੱਠ ਫਰਵਰੀ ਲਈ ਆਮ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੇ ਸ਼ੁੱਕਰਵਾਰ ਰਾਤ ਨੂੰ ਚੋਣ ਪ੍ਰੋਗਰਾਮ ਜਾਰੀ ਕੀਤਾ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਸੁਪਰੀਮ ਕੋਰਟ ਨੇ ਆਮ ਚੋਣਾਂ ਲਈ ਨੌਕਰਸ਼ਾਹਾਂ ਨੂੰ ਰਿਟਰਨਿੰਗ ਅਫਸਰ ਨਿਯੁਕਤ ਕਰਨ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਮੁਅੱਤਲ ਕਰਨ ਵਾਲੇ ਲਾਹੌਰ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਦਸੰਬਰ 'ਚ ਹੀ ਨਿਪਟਾ ਲਓ ਆਧਾਰ ਤੇ ਬੈਂਕ ਨਾਲ ਜੁੜੇ ਇਹ ਕੰਮ, 1 ਜਨਵਰੀ ਤੋਂ ਬਦਲ ਜਾਣਗੇ ਨਿਯਮ
ECP ਦੇ ਨੋਟੀਫਿਕੇਸ਼ਨ ਅਨੁਸਾਰ ਉਮੀਦਵਾਰ 20 ਦਸੰਬਰ ਤੋਂ 22 ਦਸੰਬਰ ਤੱਕ ਨਾਮਜ਼ਦਗੀ ਦਾਖਲ ਕਰ ਸਕਦੇ ਹਨ। ਨਾਮਜ਼ਦਗੀਆਂ ਦਾਖਲ ਕਰਨ ਵਾਲੇ ਉਮੀਦਵਾਰਾਂ ਦੇ ਨਾਂ 23 ਦਸੰਬਰ ਨੂੰ ਪ੍ਰਕਾਸ਼ਿਤ ਕੀਤੇ ਜਾਣਗੇ ਅਤੇ 24 ਦਸੰਬਰ ਤੋਂ 30 ਦਸੰਬਰ ਤੱਕ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਰੱਦ ਕਰਨ ਜਾਂ ਪ੍ਰਵਾਨ ਕਰਨ ਦੇ ਰਿਟਰਨਿੰਗ ਅਫਸਰ ਦੇ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਦੀ ਆਖਰੀ ਮਿਤੀ 3 ਜਨਵਰੀ ਹੋਵੇਗੀ ਅਤੇ ਅਪੀਲੀ ਟ੍ਰਿਬਿਊਨਲ ਵੱਲੋਂ ਉਮੀਦਵਾਰਾਂ ਦੀ ਅਪੀਲ ਦਾ ਫੈਸਲਾ ਕਰਨ ਦੀ ਆਖਰੀ ਮਿਤੀ 10 ਜਨਵਰੀ ਹੋਵੇਗੀ। ਉਮੀਦਵਾਰਾਂ ਦੀ ਸੋਧੀ ਹੋਈ ਸੂਚੀ 11 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 12 ਜਨਵਰੀ ਹੈ। ਵੋਟਿੰਗ 8 ਫਰਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਸਮੇਤ ਦੇਸ਼ ਦੇ 12 ਸੂਬਿਆਂ 'ਤੇ ਕਰਜ਼ੇ ਦਾ ਭਾਰੀ ਬੋਝ, RBI ਨੇ ਦਿੱਤੀ ਇਹ ਚਿਤਾਵਨੀ
ਇਹ ਵੀ ਪੜ੍ਹੋ : RBI ਨੇ ਜਾਰੀ ਕੀਤੀ ਚਿਤਾਵਨੀ, ਸੋਸ਼ਲ ਮੀਡੀਆ 'ਤੇ ਕਰਜ਼ਾ ਮੁਆਫੀ ਦੀਆਂ ਪੇਸ਼ਕਸ਼ਾਂ ਬਾਰੇ ਦਿੱਤੀ ਅਹਿਮ ਜਾਣਕਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8