ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ''ਚ ਮੁੱਖ ਮੰਤਰੀ ਦੇ ਅਹੁਦੇ ਲਈ ਭਲਕੇ ਹੋਣਗੀਆਂ ਚੋਣਾਂ

Sunday, Feb 25, 2024 - 03:51 PM (IST)

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ''ਚ ਮੁੱਖ ਮੰਤਰੀ ਦੇ ਅਹੁਦੇ ਲਈ ਭਲਕੇ ਹੋਣਗੀਆਂ ਚੋਣਾਂ

ਲਾਹੌਰ (ਭਾਸ਼ਾ): ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ਵਿਚ ਸੋਮਵਾਰ ਨੂੰ ਮੁੱਖ ਮੰਤਰੀ ਦੀ ਚੋਣ ਹੋਵੇਗੀ, ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਦੇ ਪਾਕਿਸਤਾਨ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਨ ਦੀ ਪ੍ਰਬਲ ਸੰਭਾਵਨਾ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਆਮਿਰ ਹਬੀਬ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ, “ਪੰਜਾਬ ਵਿੱਚ ਸੋਮਵਾਰ (ਭਲਕੇ) ਨੂੰ ਮੁੱਖ ਮੰਤਰੀ ਦੀਆਂ ਚੋਣਾਂ ਹੋਣਗੀਆਂ। ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਤਵਾਰ (ਅੱਜ) ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਕਿਉਂਕਿ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) (ਪੀ.ਐਮ.ਐਲ.ਐਨ) ਅਤੇ ਇਸ ਦੇ ਸਹਿਯੋਗੀਆਂ ਕੋਲ ਸਦਨ ਵਿੱਚ ਸਧਾਰਨ ਬਹੁਮਤ ਹੈ, ਪਾਰਟੀ ਨੂੰ ਮੁੱਖ ਮੰਤਰੀ ਦੀ ਚੋਣ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ 9 ਮਾਰਚ ਤੱਕ ਰਾਸ਼ਟਰਪਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ

ਪੀ.ਐਮ.ਐਲ.ਐਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਦੇ ਦੋਵੇਂ ਅਹੁਦੇ ਹਾਸਲ ਕਰ ਲਏ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਚੋਣ ਪੀ.ਐਮ.ਐਲ.ਐਨ ਦੀ ਮਰੀਅਮ ਨਵਾਜ਼ (50) ਅਤੇ ਇਮਰਾਨ ਖਾਨ ਦੀ ਪੀ.ਟੀ.ਆਈ ਸਮਰਥਿਤ ਸੁੰਨੀ ਇਤੇਹਾਦ ਕੌਂਸਲ (ਐਸ.ਆਈ.ਸੀ) ਦੇ ਉਮੀਦਵਾਰ ਰਾਣਾ ਆਫਤਾਬ ਅਹਿਮਦ ਵਿਚਕਾਰ ਹੋਵੇਗੀ। ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਇੱਕ ਮੈਰਾਥਨ ਸੈਸ਼ਨ ਵਿੱਚ ਵਿਧਾਇਕਾਂ ਨੇ ਗੁਪਤ ਵੋਟਿੰਗ ਰਾਹੀਂ ਪੀ.ਐਮ.ਐਲ-ਐਨ ਆਗੂ ਮਲਿਕ ਅਹਿਮਦ ਖਾਨ ਨੂੰ ਸਦਨ ਦਾ ਸਪੀਕਰ ਅਤੇ ਜ਼ਹੀਰ ਇਕਬਾਲ ਚੰਨਰ ਨੂੰ ਡਿਪਟੀ ਸਪੀਕਰ ਚੁਣਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News