ਸ਼੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਦਾ ਵੱਡਾ ਐਲਾਨ, 14 ਨਵੰਬਰ ਨੂੰ ਹੋਣਗੀਆਂ ਚੋਣਾਂ
Wednesday, Sep 25, 2024 - 12:12 PM (IST)
ਇੰਟਰਨੈਸ਼ਨਲ ਡੈਸਕ - ਸ਼੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕ ਨੇ ਮੰਗਲਵਾਰ ਨੂੰ ਸੰਸਦ ਨੂੰ ਭੰਗ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਸ ਸਬੰਧੀ ਵਿਸ਼ੇਸ਼ ਗਜ਼ਟ ਨੋਟੀਫਿਕੇਸ਼ਨ ’ਤੇ ਦਸਤਖਤ ਕੀਤੇ। ਦੱਸ ਦਈਏ ਕਿ ਮੰਗਲਵਾਰ ਅੱਧੀ ਰਾਤ ਤੋਂ ਸੰਸਦ ਭੰਗ ਹੋ ਜਾਵੇਗੀ ਅਤੇ ਫਿਰ 14 ਨਵੰਬਰ ਨੂੰ ਚੋਣਾਂ ਹੋਣਗੀਆਂ। ਇਸ ਦੌਰਾਨ ਸ਼੍ਰੀਲੰਕਾ 'ਚ ਸ਼ਨੀਵਾਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਦਿਸਾਨਾਇਕ ਨੇ ਕਿਹਾ ਸੀ ਕਿ ਉਹ ਸੰਸਦ ਨੂੰ ਤੁਰੰਤ ਭੰਗ ਕਰ ਦੇਣਗੇ ਅਤੇ ਮੱਧਕਾਲੀ ਚੋਣਾਂ ਕਰਵਾਉਣ ਦਾ ਆਦੇਸ਼ ਦੇਣਗੇ। ਹਾਲਾਂਕਿ ਇਸ ਤੋਂ ਪਹਿਲਾਂ ਅਗਸਤ 2020 ’ਚ ਪਿਛਲੀ ਸੰਸਦ ਦਾ ਗਠਨ ਕੀਤਾ ਗਿਆ ਸੀ। ਇਸ ਨੂੰ ਨਿਰਧਾਰਿਤ ਸਮੇਂ ਤੋਂ 11 ਮਹੀਨੇ ਪਹਿਲਾਂ ਭੰਗ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦਿਸਾਨਾਇਕ (56) ਨੂੰ ਸੋਮਵਾਰ ਨੂੰ ਰਾਸ਼ਟਰਪਤੀ ਸਕੱਤਰੇਤ ’ਚ ਚੀਫ਼ ਜਸਟਿਸ ਜਯੰਤਾ ਜੈਸੂਰੀਆ ਨੇ ਸ਼੍ਰੀਲੰਕਾ ਦੇ ਨੌਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕਾਈ। ਦਿਸਾਨਾਇਕ ਦਾ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਚੋਣ ਤੋਂ ਬਾਅਦ ਦੇਸ਼ ਦੀ ਸੱਤਾ ਤਬਦੀਲੀ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਦਿਨੇਸ਼ ਗੁਣਾਵਰਧਨੇ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਹੋਇਆ।
ਪੜ੍ਹੋ ਇਹ ਅਹਿਮ ਖ਼ਬਰ-ਲਿਬਨਾਨ ’ਚ ਦਹਿਸ਼ਤ : ਮੋਬਾਇਲ ਫਟ ਨਾ ਜਾਵੇ, ਇਸ ਡਰ ਤੋਂ ਬੈਟਰੀ ਕੱਢ ਰਹੇ ਲੋਕ
ਇਸ ਦੌਰਾਨ ਦਿਸਾਨਾਇਕ ਨੇ ਸੋਮਵਾਰ ਨੂੰ ਕਿਹਾ ਕਿ ਉਹ ਆਪਣੇ ਨੈਸ਼ਨਲ ਪੀਪਲਜ਼ ਪਾਵਰ (ਐੱਨ.ਪੀ.ਪੀ.) ਦੇ ਸੁਧਾਰ ਏਜੰਡੇ ਨੂੰ ਅੱਗੇ ਵਧਾਉਣ ਲਈ ਇਕ ਨਵੀਂ ਅਸੈਂਬਲੀ ਚਾਹੁੰਦੇ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਸ਼ਟਰਪਤੀ ਦਿਸਾਨਾਇਕ ਨੇ ਆਪਣੇ ਸਮੇਤ ਚਾਰ ਮੈਂਬਰਾਂ ਦੀ ਕੈਬਨਿਟ ਬਣਾਈ ਅਤੇ ਹਰੀਨੀ ਅਮਰਸੂਰੀਆ ਨੂੰ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ। ਉਨ੍ਹਾਂ ਨੇ ਰਾਸ਼ਟਰਪਤੀ ਦਿਸਾਨਾਇਕ ਦੀ ਮੌਜੂਦਗੀ ’ਚ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਇਲਾਵਾ ਐੱਨ.ਪੀ.ਪੀ. ਦੇ ਸੰਸਦ ਮੈਂਬਰ ਵਿਜਿਤਾ ਹੇਰਾਥ ਅਤੇ ਲਕਸ਼ਮਣ ਨਿਪੁਨਾਰਚੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਗਈ। ਉਹ ਕੇਅਰਟੇਕਰ ਕੈਬਨਿਟ ਵਜੋਂ ਕੰਮ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।