ਬਿਜਲੀ ਅਤੇ ਪਾਣੀ ਤੋਂ ਬਾਅਦ ਪਾਕਿਸਤਾਨ ’ਤੇ ਆਇਆ ਹੋਰ ਵੱਡਾ ਸੰਕਟ, ਲੋਕ ਹੋਏ ਪਰੇਸ਼ਾਨ
Sunday, Aug 28, 2022 - 04:18 PM (IST)
ਨੈਸ਼ਨਲ ਡੈਸਕ - ਪਾਕਿਸਤਾਨ 'ਤੇ ਬਿਜਲੀ ਅਤੇ ਪਾਣੀ ਤੋਂ ਬਾਅਦ ਇਕ ਹੋਰ ਵੱਡਾ ਸੰਕਟ ਆ ਗਿਆ ਹੈ, ਜਿਸ ਕਾਰਨ ਪੂਰਾ ਦੇਸ਼ ਇਸ ਮੁਸ਼ਕਿਲ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ 'ਚ ਇੰਟਰਨੈੱਟ ਸੇਵਾ ਕਾਫੀ ਹੇਠਾਂ ਜਾ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ 'ਚ ਇੰਟਰਨੈੱਟ ਯੂਜ਼ਰਸ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਟਰਨੈੱਟ ਦੀ ਖ਼ਰਾਬੀ ਦਾ ਮੁੱਖ ਕਾਰਨ ਕੇਬਲ ਨੂੰ ਦੱਸਿਆ ਜਾ ਰਿਹਾ ਹੈ। ਪਾਕਿਸਤਾਨ 'ਚ ਵੀ ਇੰਟਰਨੈੱਟ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਫਿਲਹਾਲ ਇਸ ਸਮੱਸਿਆ ਤੋਂ ਛੁਟਕਾਰਾ ਨਹੀਂ ਮਿਲ ਰਿਹਾ।
ਪੜ੍ਹੋ ਇਹ ਵੀ ਖ਼ਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ
ਦੱਸ ਦੇਈਏ ਕਿ ਇੰਟਰਨੈੱਟ ਬੰਦ ਹੋਣ ਦਾ ਮੁੱਖ ਕਾਰਨ ਹੜ੍ਹ ਸੀ। ਪਾਣੀ ਨੂੰ ਹਟਾਉਣ ਲਈ ਭਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਗਈ, ਜਿਸ ਨਾਲ ਫਾਈਬਰ-ਆਪਟਿਕਸ ਕੇਬਲਾਂ ਦਾ ਖ਼ਰਾਬ ਹੋਣ ਕਾਰਨ ਨੁਕਸਾਨ ਹੋ ਗਿਆ ਹੈ। ਪਾਕਿਸਤਾਨ ਦੇ ਆਈ.ਟੀ. ਅਤੇ ਦੂਰਸੰਚਾਰ ਮੰਤਰੀ ਨੇ ਇਸ ਸਬੰਧੀ ਤਕਨੀਕੀ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਘਟਨਾਵਾਂ ਵਾਪਰ ਸਕਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਗੁਜਰਾਤ 'ਚ ਮੌਤ, ਵੀਡੀਓ ਬਣਾ ਮੰਗੀ ਸੀ ਮਦਦ