ਐਲਕ ਗਰੋਵ ਪੁਲਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ
Thursday, Oct 17, 2019 - 09:37 AM (IST)

ਸੈਕਰਾਮੈਂਟੋ, (ਰਾਜ ਗੋਗਨਾ)- 'ਡਾਇਵਰਸਿਟੀ ਐਂਡ ਇੰਨਕਲਿਊਜ਼ਨ ਕਮਿਸ਼ਨ' ਦੀ ਇਕ ਅਹਿਮ ਮੀਟਿੰਗ ਹੋਈ, ਜਿੱਥੇ ਐਲਕ ਗਰੋਵ ਸ਼ਹਿਰ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕੀਤੇ ਗਏ। ਮੀਟਿੰਗ ਵਿਚ ਐਲਕ ਗਰੋਵ ਸ਼ਹਿਰ ਦੇ ਨਵੇਂ ਪੁਲਸ ਮੁਖੀ ਟਿਮਥੀ ਐਲਬਰਾਇਟ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਐਲਕ ਗਰੋਵ ਸ਼ਹਿਰ ਦੇ ਲੋਕਾਂ ਦੀ ਹਿਫਾਜ਼ਤ ਕਰਨਾ ਪੁਲਸ ਦਾ ਪਹਿਲਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਐਲਕ ਗਰੋਵ ਸ਼ਹਿਰ ਇਕ ਚੰਗੇ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਆਉਣ ਵਾਲੇ ਸਮੇਂ ਵਿਚ ਪੁਲਸ ਮੁਲਾਜ਼ਮਾਂ ਦੀ ਨਵੀਂ ਭਰਤੀ ਕਰੇਗਾ। ਉਨ੍ਹਾਂ ਦੱਸਿਆ ਕਿ ਪੁਲਸ ਵਿਭਾਗ 'ਚ ਵੱਖ-ਵੱਖ ਧਰਮਾਂ ਤੇ ਜਾਤਾਂ ਦੇ ਲੋਕਾਂ ਨੂੰ ਭਰਤੀ ਕੀਤਾ ਜਾਂਦਾ ਹੈ, ਤਾਂ ਕਿ ਆਪਸੀ ਭਾਈਚਾਰਾ ਬਣਿਆ ਰਹੇ।