ਅਮੀਰਾਂ ਦੀ ਸੂਚੀ ''ਚ ਹੋਰ ਪਿੱਛੇ ਹੋਏ ਐਲੋਨ ਮਸਕ, ਦੋ ਦਿਨਾਂ ''ਚ ਗੁਆਏ 23 ਅਰਬ ਡਾਲਰ

Wednesday, Mar 06, 2024 - 12:34 PM (IST)

ਅਮੀਰਾਂ ਦੀ ਸੂਚੀ ''ਚ ਹੋਰ ਪਿੱਛੇ ਹੋਏ ਐਲੋਨ ਮਸਕ, ਦੋ ਦਿਨਾਂ ''ਚ ਗੁਆਏ 23 ਅਰਬ ਡਾਲਰ

ਬਿਜ਼ਨੈੱਸ ਡੈਸਕ : ਟੇਸਲਾ ਦੇ ਸੀਈਓ ਐਲੋਨ ਮਸਕ ਨੂੰ ਇਕ ਤੋਂ ਬਾਅਦ ਇਕ ਝਟਕੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਸਕ ਦੋ ਦਿਨਾਂ ਵਿੱਚ ਅਮੀਰਾਂ ਦੀ ਸੂਚੀ ਵਿੱਚ ਦੋ ਸਥਾਨ ਹੇਠਾਂ ਖਿਸਕ ਗਿਆ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ ਦੋ ਦਿਨਾਂ ਵਿੱਚ ਉਸਦੀ ਕੁੱਲ ਜਾਇਦਾਦ ਵਿੱਚ ਲਗਭਗ 23 ਅਰਬ ਡਾਲਰ ਦੀ ਗਿਰਾਵਟ ਆਈ ਹੈ। ਮੰਗਲਵਾਰ ਨੂੰ ਐਲੋਨ ਮਸਕ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਦਾ ਤਾਜ ਗੁਆ ਕੇ ਦੂਜੇ ਸਥਾਨ 'ਤੇ ਆ ਗਏ। 

ਇਹ ਵੀ ਪੜ੍ਹੋ - ਸੋਨਾ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਵੱਡਾ ਝਟਕਾ, ਕੀਮਤਾਂ 'ਚ ਹੋਇਆ ਰਿਕਾਰਡ ਵਾਧਾ

ਇਸ ਤੋਂ ਬਾਅਦ ਖ਼ਬਰ ਆਈ ਕਿ ਟਵਿਟਰ ਦੇ ਸਾਬਕਾ ਸੀਈਓ ਪਰਾਗ ਅਗਰਵਾਲ ਨੇ ਮਸਕ 'ਤੇ ਬਕਾਇਆ ਨਾ ਦੇਣ ਸਮੇਤ ਕਈ ਦੋਸ਼ਾਂ ਦੇ ਨਾਲ ਮੁਕੱਦਮਾ ਕੀਤਾ ਹੈ। ਹੁਣ ਅੱਜ ਯਾਨੀ ਬੁੱਧਵਾਰ ਨੂੰ ਐਲੋਨ ਮਸਕ ਨੂੰ ਇੱਕ ਹੋਰ ਝਟਕਾ ਲੱਗਾ ਹੈ। ਉਹ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਇੱਕ ਸਥਾਨ ਹੋਰ ਹੇਠਾਂ ਆ ਗਏ ਹਨ। ਫਰਾਂਸ ਦੇ ਕਾਰੋਬਾਰੀ ਬਰਨਾਰਡ ਅਰਨੌਲਟ ਇਸ ਅਮੀਰਾਂ ਦੀ ਸੂਚੀ ਵਿਚ ਦੂਜੇ ਸਥਾਨ 'ਤੇ ਚਲੇ ਗਏ ਹਨ ਅਤੇ ਐਲੋਨ ਮਸਕ ਤੀਜੇ ਸਥਾਨ 'ਤੇ ਖਿਸਕ ਗਏ ਹਨ। 

ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਲਈ ਖ਼ਾਸ ਖ਼ਬਰ, ਕੁਝ ਦਿਨਾਂ 'ਚ ਮੋਦੀ ਸਰਕਾਰ ਦੇਣ ਜਾ ਰਹੀ ਹੈ ਇਹ ਵੱਡਾ ਤੋਹਫ਼ਾ

PunjabKesari

ਐਲੋਨ ਮਸਕ ਦੀ ਜਾਇਦਾਦ ਵਿਚ ਗਿਰਾਵਟ
ਬਲੂਮਬਰਗ ਬਿਲੀਨੇਅਰਸ ਇੰਡੈਕਸ ਦੇ ਅਨੁਸਾਰ ਸੋਮਵਾਰ ਨੂੰ ਐਲੋਨ ਮਸਕ ਦੀ ਕੁੱਲ ਜਾਇਦਾਦ 17.6 ਅਰਬ ਵਿਚ ਮੰਗਲਵਾਰ ਨੂੰ 5.29 ਅਰਬ ਡਾਲਰ ਦੀ ਗਿਰਾਵਟ ਆਈ ਹੈ। ਇਸ ਕਾਰਨ ਉਸ ਦੀ ਕੁੱਲ ਜਾਇਦਾਦ 192 ਅਰਬ ਡਾਲਰ ਰਹਿ ਗਈ। ਇਸ ਦੇ ਨਾਲ ਹੀ, ਐੱਲਵੀਐੱਮਐੱਚ ਦੇ ਸੰਸਥਾਪਕ, ਚੇਅਰਮੈਨ ਅਤੇ ਸੀਈਓ ਬਰਨਾਰਡ ਅਰਨੌਲਟ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਸ ਦੀ ਕੁੱਲ ਜਾਇਦਾਦ ਇਸ ਵੇਲੇ 195 ਅਰਬ ਡਾਲਰ ਹੈ। 

ਇਹ ਵੀ ਪੜ੍ਹੋ - ਭਾਰਤ ਦੇ ਅਮੀਰ ਲੋਕਾਂ ਦੇ ਵੱਖਰੇ ਸ਼ੌਕ, ਇਨ੍ਹਾਂ ਲਗਜ਼ਰੀ ਚੀਜ਼ਾਂ 'ਤੇ ਪਾਣੀ ਵਾਂਗ ਵਹਾਉਂਦੇ ਨੇ ਪੈਸਾ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਜੈਫ ਬੇਜੋਸ
ਇਸ ਤੋਂ ਬਾਅਦ ਦੂਜੇ ਪਾਸੇ ਇਸ ਸਮੇਂ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਮੇਜ਼ਨ ਦੇ ਸੰਸਥਾਪਕ ਜੈਫ ਬੇਜੋਸ ਹਨ। ਉਸ ਦੀ ਕੁੱਲ ਜਾਇਦਾਦ 197 ਅਰਬ ਡਾਲਰ ਹੈ। ਮੇਟਾ ਦੇ ਸੀਈਓ ਮਾਰਕ ਜ਼ਕਰਬਰਗ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਚੌਥੇ ਸਥਾਨ 'ਤੇ ਪਹੁੰਚ ਗਏ ਹਨ, ਉਨ੍ਹਾਂ ਦੀ ਕੁੱਲ ਜਾਇਦਾਦ 176 ਅਰਬ ਡਾਲਰ ਹੈ। ਅਮੀਰਾਂ ਦੀ ਸੂਚੀ 'ਚ ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ 149 ਅਰਬ ਡਾਲਰ ਦੀ ਜਾਇਦਾਦ ਨਾਲ ਇਸ ਸੂਚੀ 'ਚ ਪੰਜਵੇਂ ਸਥਾਨ 'ਤੇ ਹਨ। ਸਟੀਵ ਬਾਲਮਰ 139 ਅਰਬ ਡਾਲਰ ਦੇ ਨਾਲ ਇਸ ਸੂਚੀ ਵਿੱਚ ਛੇਵੇਂ ਸਥਾਨ 'ਤੇ ਹਨ। ਅਮਰੀਕਾ ਦੇ ਮਹਾਨ ਨਿਵੇਸ਼ਕ ਵਾਰੇਨ ਬਫੇ 132 ਅਰਬ ਡਾਲਰ ਨਾਲ ਸੱਤਵੇਂ ਸਥਾਨ 'ਤੇ ਹਨ। ਲੈਰੀ ਐਲੀਸਨ (126 ਅਰਬ ਡਾਲਰ) ਅੱਠਵੇਂ, ਲੈਰੀ ਪੇਜ (122 ਅਰਬ ਡਾਲਰ) ਨੌਵੇਂ ਅਤੇ ਸਰਗੇਈ ਬ੍ਰਿਨ (116 ਅਰਬ ਡਾਲਰ) ਨਾਲ ਦਸਵੇਂ ਸਥਾਨ 'ਤੇ ਹਨ। 

PunjabKesari

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਦੀ ਜਾਇਦਾਦ
ਦੂਜੇ ਪਾਸੇ ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ 114 ਅਰਬ ਡਾਲਰ ਨਾਲ ਇਸ ਸੂਚੀ ਵਿੱਚ 11ਵੇਂ ਨੰਬਰ 'ਤੇ ਹਨ। ਮੰਗਲਵਾਰ ਨੂੰ ਉਸਦੀ ਕੁੱਲ ਜਾਇਦਾਦ 53.5 ਕਰੋੜ ਡਾਲਰ ਘਟ ਗਈ ਸੀ। ਇਸ ਸਾਲ ਉਸ ਦੀ ਕੁੱਲ ਜਾਇਦਾਦ 17.7 ਅਰਬ ਡਾਲਰ ਵਧੀ ਹੈ। ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ 104 ਅਰਬ ਡਾਲਰ ਦੀ ਸੰਪਤੀ ਨਾਲ 13ਵੇਂ ਸਥਾਨ 'ਤੇ ਖਿਸਕ ਗਏ ਹਨ। ਇਸ ਸਾਲ ਉਸਦੀ ਕੁੱਲ ਜਾਇਦਾਦ 19.6 ਅਰਬ ਡਾਲਰ ਦੀ ਤੇਜ਼ੀ ਆਈ ਹੈ। 

ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਹੁਣ ਮਹਿੰਗਾ ਹੋਇਆ ਪਿਆਜ਼, ਜਾਣੋ ਕੀਮਤਾਂ 'ਚ ਕਿੰਨਾ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News