ਐਲਨ ਮਸਕ ਨੇ ਪੋਪ ਫ੍ਰਾਂਸਿਸ ਨਾਲ ਕੀਤੀ ਮੁਲਾਕਾਤ

Saturday, Jul 02, 2022 - 11:31 PM (IST)

ਐਲਨ ਮਸਕ ਨੇ ਪੋਪ ਫ੍ਰਾਂਸਿਸ ਨਾਲ ਕੀਤੀ ਮੁਲਾਕਾਤ

ਰੋਮ-ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਐਲਨ ਮਸਕ ਨੇ ਟਵਿੱਟਰ ਰਾਹੀਂ ਦੱਸਿਆ ਹੈ ਕਿ ਉਨ੍ਹਾਂ ਨੇ ਪੋਪ ਫ੍ਰਾਂਸਿਸ ਨਾਲ ਮੁਲਾਕਾਤ ਕੀਤੀ ਹੈ। ਮਸਕ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਕਿ ਕੱਲ ਪੋਪ ਨਾਲ ਮਿਲਣ ਦਾ ਮੌਕਾ ਮਿਲਿਆ। ਮਸਕ ਨੇ ਇਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ 'ਚ ਮਸਕ, ਫ੍ਰਾਂਸਿਸ ਅਤੇ ਮਸਕ ਦੇ ਚਾਰ ਬੱਚੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਹਾਂਗਕਾਂਗ ਨੇੜੇ ਸਮੁੰਦਰੀ ਤੂਫ਼ਾਨ ਦੀ ਲਪੇਟ 'ਚ ਆਉਣ ਨਾਲ ਡੁੱਬਿਆ ਜਹਾਜ਼, ਦੋ ਦਰਜਨ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਟਵਿੱਟਰ ਨੂੰ ਖਰੀਦਣ ਲਈ 44 ਅਰਬ ਡਾਲਰ ਦਾ ਮਸਕ ਦਾ ਪ੍ਰਸਤਾਵ ਲਟਕਿਆ ਹੋਇਆ ਹੈ। ਵੈਟੀਕਨ ਨੇ ਇਹ ਨਹੀਂ ਦੱਸਿਆ ਕਿ ਕਿਸ ਵਿਸ਼ੇ 'ਤੇ ਚਰਚਾ ਹੋਈ ਹੈ। ਪੋਪ ਨਾਮੀ ਹਸਤੀਆਂ ਨਾਲ ਮੁਲਾਕਾਤ ਕਰਦੇ ਰਹਿੰਦੇ ਹਨ। ਅਜਿਹੀਆਂ ਬੈਠਕਾਂ 'ਚ ਉਹ ਕਾਰੋਬਾਰੀਆਂ ਤੋਂ ਆਪਣੇ ਧਨ ਅਤੇ ਤਕਨਾਲੋਜੀ ਦੀ ਵਰਤੋਂ ਗਰੀਬਾਂ ਦੀ ਮਦਦ ਲਈ ਕਰਨ ਦੀ ਅਪੀਲ ਕਰਦੇ ਹਨ।

ਇਹ ਵੀ ਪੜ੍ਹੋ : ਮੈਕਸੀਕੋ ਦੇ ਵਾਤਾਵਰਣ ਮੰਤਰਾਲਾ ਨੇ ਔਡੀ ਸੋਲਰ ਪਲਾਂਟ ਲਈ ਪਰਮਿਟ ਤੋਂ ਕੀਤਾ ਇਨਕਾਰ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Aarti dhillon

Content Editor

Related News