ਕਮਲਾ ਹੈਰਿਸ ਜੇ ਚੋਣ ਜਿੱਤਦੀ ਹੈ ਤਾਂ ਮੈਨੂੰ ਜੇਲ੍ਹ 'ਚ ਸੁੱਟ ਦਿੱਤਾ ਜਾਵੇਗਾ, ਜਾਣੋ ਅਜਿਹਾ ਕਿਉਂ ਬੋਲੇ ਐਲੋਨ ਮਸਕ

Wednesday, Oct 09, 2024 - 11:38 AM (IST)

ਕਮਲਾ ਹੈਰਿਸ ਜੇ ਚੋਣ ਜਿੱਤਦੀ ਹੈ ਤਾਂ ਮੈਨੂੰ ਜੇਲ੍ਹ 'ਚ ਸੁੱਟ ਦਿੱਤਾ ਜਾਵੇਗਾ, ਜਾਣੋ ਅਜਿਹਾ ਕਿਉਂ ਬੋਲੇ ਐਲੋਨ ਮਸਕ

ਵਾਸ਼ਿੰਗਟਨ (ਰਾਜ ਗੋਗਨਾ)- ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀਆਂ ਵਿੱਚੋਂ ਇੱਕ ਐਲੋਨ ਮਸਕ ਅਮਰੀਕਾ ਵਿੱਚ ਨਵੰਬਰ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਦਾ ਜਨਤਕ ਤੌਰ ’ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਡੋਨਾਲਡ ਟਰੰਪ, ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਤੋਂ ਚੋਣਾਂ ਵਿਚ ਹਾਰ ਜਾਂਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹ ਵੀ ਹੋ ਸਕਦੀ ਹੈ। ਮਸਕ ਨੇ ਇਹ ਵੀ ਕਿਹਾ ਕਿ ਜੇਕਰ ਕਮਲਾ ਹੈਰਿਸ ਚੋਣਾਂ ਜਿੱਤ ਜਾਂਦੀ ਹੈ ਤਾਂ ਸੰਭਵ ਹੈ ਕਿ ਅਮਰੀਕਾ 'ਚ ਦੁਬਾਰਾ ਕਦੇ ਚੋਣਾਂ ਨਹੀਂ ਹੋਣਗੀਆਂ।  ਮਸਕ ਨੇ ਇਹ ਗੱਲਾਂ ਇਕ ਇੰਟਰਵਿਊ ਦੌਰਾਨ ਕਹੀਆਂ। ਮਸਕ ਡੋਨਾਲਡ ਟਰੰਪ ਦੇ ਖ਼ਾਸ ਸਮਰਥਕ ਹਨ। ਨਾਲ ਹੀ ਮਸਕ ਨੇ ਟਰੰਪ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਲੋਕਤੰਤਰ ਦਾ ਵਿਰੋਧੀ ਵੀ ਦੱਸਿਆ ਹੈ।

ਇਹ ਵੀ ਪੜ੍ਹੋ: ਭਾਰਤੀ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਅਮਰੀਕੀ ਯੂਨੀਵਰਸਿਟੀਆਂ ਤੋਂ ਮਿਲੇਗਾ ਮਾਰਗਦਰਸ਼ਨ

ਐਂਕਰ ਟਕਰ ਕਾਰਲਸਨ ਨਾਲ ਇੱਕ ਇੰਟਰਵਿਊ ਵਿੱਚ, ਐਲੋਨ ਮਸਕ ਨੂੰ ਪੁੱਛਿਆ ਗਿਆ ਕਿ ਜੇਕਰ ਡੋਨਾਲਡ ਟਰੰਪ ਚੋਣ ਹਾਰ ਜਾਂਦੇ ਹਨ ਤਾਂ ਕੀ ਹੋਵੇਗਾ? ਇਸ ਸਵਾਲ 'ਤੇ ਮਸਕ ਪਹਿਲਾਂ ਤਾਂ ਹੈਰਾਨ ਰਹਿ ਗਏ ਅਤੇ ਫਿਰ ਮੁਸਕਰਾਉਂਦੇ ਹੋਏ ਕਿਹਾ, 'ਜੇਕਰ ਟਰੰਪ ਚੋਣ ਹਾਰ ਗਏ ਤਾਂ ਸਮਝੋ ਕਿ ਮੈਂ ਤਾਂ ਗਿਆ। ਤੁਹਾਨੂੰ ਕੀ ਲੱਗਦਾ ਹੈ ਕਿ ਮੈਨੂੰ ਕਿੰਨੇ ਸਾਲਾਂ ਲਈ ਜੇਲ੍ਹ ਹੋਵੇਗੀ? ਕੀ ਮੈਂ ਆਪਣੇ ਬੱਚਿਆਂ ਨੂੰ ਵੀ ਦੇਖ ਸਕਾਂਗਾ? ਮੈ ਨਹੀਂ ਜਾਣਦਾ।' ਜ਼ਿਕਰਯੋਗ ਹੈ ਕਿ ਐਲੋਨ ਮਸਕ ਨੇ ਰਾਸ਼ਟਰਪਤੀ ਚੋਣਾਂ 'ਚ ਡੋਨਾਲਡ ਟਰੰਪ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ ਅਤੇ ਹਾਲ ਹੀ 'ਚ ਪੈਨਸਿਲਵੇਨੀਆ ਦੇ ਬਟਲਰ 'ਚ ਟਰੰਪ ਦੀ ਰੈਲੀ 'ਚ ਵੀ ਐਲੋਨ ਮਸਕ ਨੇ ਸਾਬਕਾ ਰਾਸ਼ਟਰਪਤੀ ਨਾਲ ਸਟੇਜ ਸਾਂਝੀ ਕੀਤੀ ਸੀ ਅਤੇ ਟਰੰਪ ਨੂੰ ਚੋਣਾਂ ਜਿਤਾਉਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ: ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੀਦਾਰ, ਹੋਏ 'ਮੰਤਰਮੁਗਧ'

ਇੰਟਰਵਿਊ ਦੌਰਾਨ ਮਸਕ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ ਜੇਕਰ ਟਰੰਪ ਇਹ ਚੋਣਾਂ ਨਹੀਂ ਜਿੱਤਦੇ ਤਾਂ ਇਹ ਆਖਰੀ ਚੋਣਾਂ ਹੋਣਗੀਆਂ।' ਮਸਕ ਨੇ ਖਦਸ਼ਾ ਜ਼ਾਹਰ ਕਰਦੇ ਹੋਏ ਕਿਹਾ ਕਿ 'ਹੈਰਿਸ-ਬਾਈਡੇਨ ਪ੍ਰਸ਼ਾਸਨ ਦੌਰਾਨ ਜੋ ਲੱਖਾਂ ਗੈਰ-ਕਾਨੂੰਨੀ ਪ੍ਰਵਾਸੀਆਂ ਅਮਰੀਕਾ ਆਏ ਹਨ, ਉਨ੍ਹਾਂ ਨੂੰ ਨਾਗਰਿਕਤਾ ਦੇ ਦਿੱਤੀ ਜਾਵੇਗੀ ਅਤੇ ਉਹ ਭਵਿੱਖ 'ਚ ਹਮੇਸ਼ਾ ਲਈ ਡੈਮੋਕ੍ਰੇਟਿਕ ਪਾਰਟੀ ਦੇ ਵੋਟਰ ਹੋਣਗੇ। ਮੇਰਾ ਅੰਦਾਜ਼ਾ ਹੈ ਕਿ ਜੇਕਰ ਡੈਮੋਕ੍ਰੇਟਿਕ ਪਾਰਟੀ 4 ਸਾਲ ਹੋਰ ਸੱਤਾ 'ਚ ਰਹਿੰਦੀ ਹੈ ਤਾਂ ਉਹ ਅਗਲੀਆਂ ਚੋਣਾਂ 'ਚ ਕਈ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਾਨੂੰਨੀ ਰੂਪ ਦੇ ਦੇਵੇਗੀ ਅਤੇ ਫਿਰ ਅਮਰੀਕਾ 'ਚ ਕੋਈ ਸਵਿੰਗ ਸਟੇਟ ਨਹੀਂ ਹੋਵੇਗਾ, ਜਿਸ ਕਾਰਨ ਦੇਸ਼ ਵਿਚ ਇੱਕ ਪਾਰਟੀ ਦਾ ਰਾਜ ਹੋਵੇਗਾ।

ਇਹ ਵੀ ਪੜ੍ਹੋ: ਹਿਜ਼ਬੁੱਲਾ ਨੇਤਾ ਕਾਸਿਮ ਦੀ ਧਮਕੀ; ਹਮਲੇ ਦਾ ਵਧੇਗਾ ਘੇਰਾ,ਹੋਰ ਇਜ਼ਰਾਈਲੀਆਂ ਨੂੰ ਹੋਣਾ ਪਵੇਗਾ ਬੇਘਰ

ਮਸਕ ਨੇ ਆਪਣੇ ਦਾਅਵੇ ਦੇ ਸਮਰਥਨ ਵਿੱਚ ਸਾਲ 1986 ਦੇ ਇਮੀਗ੍ਰੇਸ਼ਨ ਸੁਧਾਰ ਅਤੇ ਨਿਯੰਤਰਣ ਐਕਟ ਦੀ ਉਦਾਹਰਣ ਦਿੱਤੀ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਸ ਕਾਨੂੰਨ ਤਹਿਤ ਲੱਖਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦਿੱਤੀ ਗਈ ਸੀ। ਮਸਕ ਨੇ ਕਿਹਾ ਕਿ ਇਸ ਤੋਂ ਬਾਅਦ ਹੀ ਕੈਲੀਫੋਰਨੀਆ ਡੈਮੋਕ੍ਰੇਟਿਕ ਪਾਰਟੀ ਦਾ ਗੜ੍ਹ ਬਣ ਗਿਆ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਇਕ ਲੋਕਤੰਤਰੀ ਦੇਸ਼ ਬਣੇ ਰਹਿਣਾ ਚਾਹੁੰਦੇ ਹਾਂ ਅਤੇ ਅਸੀਂ ਇਕ ਪਾਰਟੀ ਦੁਆਰਾ ਸ਼ਾਸਿਤ ਦੇਸ਼ ਨਹੀਂ ਬਣਨਾ ਚਾਹੁੰਦੇ। ਜਿਹੜੇ ਲੋਕ ਇਹ ਕਹਿ ਰਹੇ ਹਨ ਕਿ ਟਰੰਪ ਲੋਕਤੰਤਰ ਲਈ ਖਤਰਨਾਕ ਹਨ, ਉਹ ਖੁਦ ਲੋਕਤੰਤਰ ਲਈ ਖ਼ਤਰਾ ਹਨ। ਇਕ ਪਾਰਟੀ ਦਾ ਰਾਜ ਕੋਈ ਲੋਕਤੰਤਰ ਨਹੀਂ ਹੈ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News