ਵੱਡੀ ਖ਼ਬਰ ;ਧਮਾਕੇ ਮਗਰੋਂ ਹਸਪਤਾਲਾਂ 'ਚ ਹੋ ਗਿਆ ਐਮਰਜੈਂਸੀ ਦਾ ਐਲਾਨ !
Tuesday, Sep 30, 2025 - 01:46 PM (IST)

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਕਵੇਟਾ 'ਚ ਕੁਝ ਸਮਾਂ ਪਹਿਲਾਂ ਹੀ ਇਕ ਵੱਡਾ ਆਈ.ਈ.ਡੀ. ਵਿਸਫੋਟ ਹੋਇਆ ਸੀ, ਜਿਸ ਕਾਰਨ ਕਈ ਜਵਾਨਾਂ ਦੀ ਮੌਤ ਦਾ ਖ਼ਦਸ਼ਾ ਜਤਾਇਆ ਗਿਆ ਹੈ, ਜਦਕਿ ਕਈ ਹੋਰਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।
ਇਸੇ ਦੌਰਾਨ ਉੱਥੋਂ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਮਲੇ ਤੋਂ ਬਾਅਦ ਪ੍ਰਸ਼ਾਸਨ ਨੇ ਬਲੂਚਿਸਤਾਨ ਦੇ ਸਿਹਤ ਮੰਤਰੀ ਨੇ ਕਵੇਟਾ ਦੇ ਹਸਪਤਾਲਾਂ 'ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ ਤੇ ਡਾਕਟਰਾਂ ਤੇ ਮੈਡੀਕਲ ਸਟਾਫ਼ ਨੂੰ ਡਿਊਟੀ 'ਤੇ ਤਾਇਨਾਤ ਰਹਿਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਕਵੇਟਾ ਦੇ ਮੋਲਾ ਖਾਨ ਸਰਾਈ ਇਲਾਕੇ 'ਚ ਅੱਤਵਾਦੀਆਂ ਨੇ ਫਰੰਟੀਅਰ ਕੋਰ ਹੈੱਡਕੁਆਰਟਰ ਨੇੜੇ ਇਕ ਆਈ.ਈ.ਡੀ. ਧਮਾਕਾ ਕੀਤਾ, ਜਿਸ 'ਚ 9 ਸੈਨਿਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ 8 ਹੋਰ ਜ਼ਖ਼ਮੀ ਹੋਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਇਲਾਕੇ 'ਚ ਗੋਲੀਬਾਰੀ ਵੀ ਹੋਈ ਹੈ।
ਫਿਲਹਾਲ ਮਾਮਲੇ ਦੀ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ ਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅੱਤਵਾਦੀਆਂ ਨੇ ਉਡਾ'ਤਾ ਫ਼ੌਜੀ ਕਾਫ਼ਲਾ ! 9 ਜਵਾਨਾਂ ਦੀ ਮੌਤ, ਕਈ ਹੋਰ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e