ਸ਼੍ਰੀਲੰਕਾ ''ਚ ਹਟਾਈ ਗਈ ਐਮਰਜੈਂਸੀ

05/21/2022 5:22:50 PM

ਕੋਲੰਬੋ (ਏਜੰਸੀ)- ਸ਼੍ਰੀਲੰਕਾ ਸਰਕਾਰ ਨੇ ਸ਼ਨੀਵਾਰ ਨੂੰ ਦੇਸ਼ ‘ਚ ਲਗਾਈ ਗਈ ਐਮਰਜੈਂਸੀ ਨੂੰ ਹਟਾ ਲਿਆ ਹੈ। ਦੇਸ਼ ਵਿੱਚ  ਆਰਥਿਕ ਸੰਕਟ ਅਤੇ ਸਰਕਾਰੀ ਵਿਰੋਧੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੋ ਹਫ਼ਤੇ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਇੱਕ ਮਹੀਨੇ ਵਿੱਚ ਦੂਜੀ ਵਾਰ 6 ਮਈ ਦੀ ਅੱਧੀ ਰਾਤ ਨੂੰ ਐਮਰਜੈਂਸੀ ਲਾਗੂ ਕੀਤੀ ਸੀ।

'ਹੀਰੂ ਨਿਊਜ਼' ਦੀ ਖ਼ਬਰ ਮੁਤਾਬਕ ਰਾਸ਼ਟਰਪਤੀ ਸਕੱਤਰੇਤ ਨੇ ਕਿਹਾ ਹੈ ਕਿ ਸ਼ੁੱਕਰਵਾਰ ਅੱਧੀ ਰਾਤ ਤੋਂ ਐਮਰਜੈਂਸੀ ਹਟਾ ਲਈ ਗਈ ਹੈ। ਇਹ ਫ਼ੈਸਲਾ ਦੇਸ਼ ਵਿੱਚ ਕਾਨੂੰਨ ਵਿਵਸਥਾ ਵਿੱਚ ਸੁਧਾਰ ਦੇ ਮੱਦੇਨਜ਼ਰ ਲਿਆ ਗਿਆ ਹੈ। ਸ਼੍ਰੀਲੰਕਾ 'ਚ ਸਰਕਾਰ ਪੱਖੀ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਝੜਪਾਂ 'ਚ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਵੱਧ ਜ਼ਖਮੀ ਹੋ ਗਏ ਹਨ। ਸ਼੍ਰੀਲੰਕਾ 1948 ਵਿੱਚ ਬ੍ਰਿਟੇਨ ਤੋਂ ਆਜ਼ਾਦ ਹੋਣ ਤੋਂ ਬਾਅਦ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।


cherry

Content Editor

Related News