ਬੌਸ ਤੋਂ ਨਾਰਾਜ਼ ਮਹਿਲਾ ਕਰਮਚਾਰੀ ਨੇ ਬਦਲਾ ਲੈਣ ਲਈ ਕੀਤਾ ਅਜਿਹਾ ਕੰਮ, ਕੰਪਨੀ ਨੂੰ ਹੋਇਆ ਕਰੋੜਾਂ ਦਾ ਨੁਕਸਾਨ
Friday, Dec 10, 2021 - 02:40 PM (IST)
ਬੈਂਕਾਕ: ਥਾਈਲੈਂਡ ਵਿਚ ਆਪਣੇ ਬੌਸ ਤੋਂ ਨਾਰਾਜ਼ ਇਕ ਮਹਿਲਾ ਕਰਮਚਾਰੀ ਨੇ ਉਸ ਤੇਲ ਦੇ ਗੋਦਾਮ ਨੂੰ ਹੀ ਅੱਗ ਲਗਾ ਦਿੱਤੀ, ਜਿਸ ਵਿਚ ਉਹ ਕੰਮ ਕਰਦੀ ਸੀ। ਉਸ ਨੇ ਕਥਿਤ ਤੌਰ ‘ਤੇ ਇਕ ਕਾਗਜ਼ ਦੇ ਟੁਕੜੇ ਨੂੰ ਲਾਈਟਰ ਨਾਲ ਅੱਗ ਲਗਾਈ ਅਤੇ ਇਸ ਨੂੰ Fuel ਵਾਲੇ ਕੰਟੇਨਰ ‘ਤੇ ਸੁੱਟ ਦਿੱਤਾ, ਜਿਸ ਨਾਲ ਪ੍ਰਾਪਾਕੋਰਨ ਤੇਲ ਦੇ ਗੋਦਾਮ ਵਿਚ ਅੱਗ ਲੱਗ ਗਈ। ਇਸ ਘਟਨਾ ਕਾਰਨ ਕੰਪਨੀ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਭਾਰਤ ’ਚ ਲੋੜੀਂਦੇ ਅੱਤਵਾਦੀ ਕੁਲਦੀਪ ਸਿੰਘ ਦੀ ਹਵਾਲਗੀ ਦੀ ਅਪੀਲ ਬ੍ਰਿਟੇਨ ਦੀ ਅਦਾਲਤ ਨੇ ਕੀਤੀ ਰੱਦ
ਇਕ ਰਿਪੋਰਟ ਮੁਤਾਬਕ 38 ਸਾਲਾ ਦੋਸ਼ੀ ਮਹਿਲਾ ਕਰਮਚਾਰੀ ਦਾ ਨਾਂ ਐਨ ਸ਼੍ਰਿਆ ਹੈ। ਉਸ ਨੇ ਤੇਲ ਦੇ ਗੋਦਾਮ ਨੂੰ ਇਸ ਲਈ ਅੱਗ ਲਗਾ ਦਿੱਤੀ, ਕਿਉਂਕਿ ਉਹ ਆਪਣੇ ਬੌਸ ਦੀ ‘ਸ਼ਿਕਾਇਤ’ ਅਤੇ ‘ਤਣਾਅ ਦੇ ਮਾਹੌਲ’ ਤੋਂ ਤੰਗ ਆ ਗਈ ਸੀ। ਅੱਗ ਦੀਆਂ ਲਪਟਾਂ ਦੇਖ ਕੇ ਇਲਾਕੇ ‘ਚ ਭਗਦੜ ਮੱਚ ਗਈ। ਹਰ ਪਾਸੇ ਧੂਆਂ ਹੀ ਧੂਆਂ ਨਜ਼ਰ ਆ ਰਿਹਾ ਸੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 40 ਤੋਂ ਵੱਧ ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ ਬੁਝਾਉਣ ਵਿਚ ਕਰੀਬ 4 ਘੰਟੇ ਲੱਗੇ। ਦੱਸਿਆ ਗਿਆ ਹੈ ਕਿ ਕੰਟੇਨਰ ਵਿਚ ਹਜ਼ਾਰਾਂ ਗੈਲਨ ਤੇਲ ਸੀ। ਇਸ ਘਟਨਾ ਕਾਰਨ ਕੰਪਨੀ ਨੂੰ ਕਰੀਬ 9 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 29 ਨਵੰਬਰ ਨੂੰ ਇਸ ਘਟਨਾ ਤੋਂ ਬਾਅਦ ਮਹਿਲਾ ਕਰਮਚਾਰੀ ‘ਤੇ ਕਾਰਵਾਈ ਕੀਤੀ ਗਈ ਸੀ।
ਇਹ ਵੀ ਪੜ੍ਹੋ : ਦੱਖਣੀ ਮੈਕਸੀਕੋ ’ਚ ਵਾਪਰਿਆ ਵੱਡਾ ਹਾਦਸਾ, ਟਰਾਲਾ ਪਲਟਣ ਕਾਰਨ 53 ਲੋਕਾਂ ਦੀ ਮੌਤ
ਪੁਲਸ ਮੁਤਾਬਕ ਐਨ ਸ਼੍ਰਿਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੇ ਅੱਗ ਲਾਉਣ ਦੀ ਗੱਲ ਵੀ ਕਬੂਲੀ ਹੈ। ਦੋਸ਼ੀ ਔਰਤ ਨੇ ਦਾਅਵਾ ਕੀਤਾ ਕਿ ਉਸ ਦਾ ਬੌਸ ਉਸ ਨੂੰ ਕੰਮ ਲਈ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਇਸ ਭਿਆਨਕ ਅੱਗ ਨਾਲ 10 ਤੋਂ ਵੱਧ ਘਰਾਂ ਦੇ ਵੀ ਨੁਕਸਾਨੇ ਜਾਣ ਦੀ ਖਬਰ ਹੈ। ਹਾਲਾਂਕਿ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।