ਕੰਗਾਲ ਪਾਕਿਸਤਾਨ ’ਚ ਸੈਲਰੀ ਨੂੰ ਲੈ ਕੇ ਸੜਕਾਂ ’ਤੇ ਉੱਤਰੇ ਕਰਮਚਾਰੀ

Wednesday, Nov 12, 2025 - 01:52 AM (IST)

ਕੰਗਾਲ ਪਾਕਿਸਤਾਨ ’ਚ ਸੈਲਰੀ ਨੂੰ ਲੈ ਕੇ ਸੜਕਾਂ ’ਤੇ ਉੱਤਰੇ ਕਰਮਚਾਰੀ

ਕਰਾਚੀ - ਪਾਕਿਸਤਾਨ ’ਚ ਆਰਥਿਕ ਸੰਕਟ ਦੌਰਾਨ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ 28 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ। ਇਸ ਤੋਂ ਨਾਰਾਜ਼ ਇਹ ਕਰਮਚਾਰੀ ਸੜਕਾਂ ’ਤੇ ਉੱਤਰ ਆਏ ਹਨ ਅਤੇ ਆਪਣੀਆਂ ਤਨਖਾਹਾਂ ਦੀ ਮੰਗ ਲਈ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹੈਦਰਾਬਾਦ ਦੇ ਸਿੱਖਿਆ ਵਿਭਾਗ ਦੇ ਹੇਠਲੇ ਪੱਧਰ ਦੇ ਕਰਮਚਾਰੀਆਂ ਨੇ 14ਵੇਂ ਦਿਨ ਵੀ ਹੈਦਰਾਬਾਦ ਪ੍ਰੈੱਸ ਕਲੱਬ ਦੇ ਬਾਹਰ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ। ਉਹ ਲੱਗਭਗ 28 ਮਹੀਨਿਆਂ ਤੋਂ ਲਟਕਦੀਆਂ ਤਨਖਾਹਾਂ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ। ਨਿਰਾਸ਼ ਅਤੇ ਵਿੱਤੀ ਦਬਾਅ ਹੇਠ ਰਹਿ ਰਹੇ ਪ੍ਰਦਰਸ਼ਨਕਾਰੀਆਂ ਨੇ ਇਨਸਾਫ਼ ਅਤੇ ਸਮੇਂ ਸਿਰ ਤਨਖਾਹਾਂ ਦੀ ਅਦਾਇਗੀ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਅਨੁਸਾਰ ਸਿੱਖਿਆ ਵਿਭਾਗ ਨੇ 2021 ’ਚ ਹੇਠਲੇ ਅਹੁਦਿਆਂ ’ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਤਹਿਤ ਉਨ੍ਹਾਂ ਨੂੰ 2023 ਵਿਚ ਨਿਯੁਕਤੀ ਮਿਲੀ ਸੀ। ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਰਸਮਾਂ ਪੂਰੀਆਂ ਕਰਨ ਦੇ ਬਾਵਜੂਦ ਕਈ ਸਕੂਲਾਂ ਵਿਚ ਕੰਮ ਕਰਦੇ 669 ਕਰਮਚਾਰੀਆਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 


author

Inder Prajapati

Content Editor

Related News