ਇਮਰਾਨ, ਬਾਜਵਾ ਦੀ ਮੁਲਾਕਾਤ ’ਚ ਸੁਰੱਖਿਆ ਸਥਿਤੀ ’ਤੇ ਚਰਚਾ

03/11/2019 8:41:06 PM

ਇਸਲਾਮਾਬਾਦ (ਯੂ. ਐੱਨ. ਆਈ.)–ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕਰ ਕੇ ਦੇਸ਼ ਵਿਚ ਸੁਰੱਖਿਆ ਸਥਿਤੀ ’ਤੇ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਮੰਤਰੀ ਦੇ ਬੁਲਾਰੇ ਅਨੁਸਾਰ ਬੈਠਕ ਦੌਰਾਨ ਦੋਵਾਂ ਨੇ ਪਾਬੰਦੀਸ਼ੁਦਾ ਸੰਗਠਨਾਂ ਖਿਲਾਫ ਕੀਤੀ ਗਈ ਕਾਰਵਾਈ ਅਤੇ ਪਾਕਿਸਤਾਨ ਦੇ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਦੀ ਕਾਰਵਾਈ ਯੋਜਨਾ ਨੂੰ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ’ਤੇ ਵੀ ਚਰਚਾ ਕੀਤੀ।


Sunny Mehra

Content Editor

Related News