ਉੱਤਰ-ਪੱਛਮੀ ਪਾਕਿਸਤਾਨ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ

Wednesday, May 17, 2023 - 11:56 PM (IST)

ਉੱਤਰ-ਪੱਛਮੀ ਪਾਕਿਸਤਾਨ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ

ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਦੇਸ਼ ਦੇ ਅਸ਼ਾਂਤ ਉੱਤਰ-ਪੱਛਮੀ ਖੇਤਰ 'ਚ ਖੁਫੀਆ ਕਾਰਵਾਈ ਦੌਰਾਨ 2 ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਦੇ ਜਵਾਨਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਆਪ੍ਰੇਸ਼ਨ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜ਼ਿਲ੍ਹੇ ਦੇ ਜਾਨੀਖੇਲ ਇਲਾਕੇ 'ਚ ਚਲਾਇਆ ਗਿਆ।

ਇਹ ਵੀ ਪੜ੍ਹੋ : ਕੈਨੇਡਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਪੰਜਾਬੀ ਨੌਜਵਾਨਾਂ ਦੀ ਮੌਤ

ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਗੋਲ਼ੀਬਾਰੀ ਹੋਈ। 2 ਅੱਤਵਾਦੀ ਮਾਰੇ ਗਏ, ਜਦਕਿ ਮੌਕੇ ਤੋਂ ਹਥਿਆਰ ਅਤੇ ਗੋਲ਼ਾ-ਬਾਰੂਦ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਸੁਰੱਖਿਆ ਬਲਾਂ ਤੇ ਬੇਕਸੂਰ ਨਾਗਰਿਕਾਂ ਖ਼ਿਲਾਫ਼ ਕਈ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News