ਨੌਜਵਾਨਾਂ ਵੱਲੋਂ ਨਗਰ ਕੀਰਤਨ ''ਚ ਉਤਸ਼ਾਹ ਨਾਲ ਨਿਭਾਈਆਂ ਗਈਆਂ ਸੇਵਾਵਾਂ

Wednesday, Apr 25, 2018 - 07:51 AM (IST)

ਨੌਜਵਾਨਾਂ ਵੱਲੋਂ ਨਗਰ ਕੀਰਤਨ ''ਚ ਉਤਸ਼ਾਹ ਨਾਲ ਨਿਭਾਈਆਂ ਗਈਆਂ ਸੇਵਾਵਾਂ

ਮਿਲਾਨ, (ਸਾਬੀ ਚੀਨੀਆ)— ਇਟਲੀ ਵਿਚ ਸਭ ਤੋਂ ਪਹਿਲਾ ਸਥਾਪਿਤ ਹੋਏ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਸਾਹਿਬ ਦੀਆਂ ਸੰਗਤਾਂ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਗਏ ਸਲਾਨਾ ਨਗਰ ਕੀਰਤਨ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰੀ ਇਕੱਠ ਵੇਖਣ ਨੂੰ ਮਿਲਿਆ । ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।
ਇਲਾਕੇ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵੱਲੋਂ ਸੇਵਾਵਾਂ 'ਚ ਹਿੱਸਾ ਪਾ ਕੇ ਆਪਣੇ ਜੀਵਨ ਨੂੰ ਸਫਲਾ ਬਣਾਇਆ ਗਿਆ। ਸੇਵਾਦਾਰਾਂ ਵੱਲੋਂ ਅਨੇਕਾਂ ਸਟਾਲ ਲਗਾ ਕੇ ਸੇਵਾਵਾਂ ਨਿਭਾਈਆਂ ਗਈਆਂ । ਪਹਾੜੀ ਇਲਾਕਿਆਂ ਦੇ ਛੋਟੇ-ਛੋਟੇ ਪਿੰਡਾਂ 'ਚ ਰਹਿੰਦੇ ਸੇਵਾਦਾਰਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੰਗਰ ਦੇ ਪ੍ਰਬੰਧ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਲਈਆਂ ਗਈਆਂ।


Related News