ਵਾਤਾਵਰਣ ਵਿਭਾਗ ਨੇ ਜਾਰੀ ਕੀਤਾ ਅਲਰਟ, ਬੀ. ਸੀ. ਤੇ ਵੈਨਕੂਵਰ ''ਚ ਚੱਲਣਗੀਆਂ ਤੇਜ਼ ਹਵਾਵਾਂ

11/13/2017 3:25:25 PM

ਵੈਨਕੂਵਰ (ਬਿਊਰੋ)— ਕੈਨੇਡਾ ਦੇ ਵਾਤਾਵਰਣ ਵਿਭਾਗ ਨੇ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਅਤੇ ਇਸ ਦੇ ਆਲੇ-ਦੁਆਲੇ ਇਲਾਕਿਆਂ 'ਚ ਚਿਤਾਵਨੀ ਜਾਰੀ ਕੀਤੀ ਹੈ ਕਿ ਸੋਮਵਾਰ ਦੀ ਸਵੇਰ ਨੂੰ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਵਿਭਾਗ ਨੇ ਲੋਕਾਂ ਨੂੰ ਅਲਰਟ ਰਹਿਣ ਨੂੰ ਕਿਹਾ ਹੈ।
ਵਾਤਾਵਰਣ ਕੈਨੇਡਾ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਤੇਜ਼ ਹਵਾਵਾਂ ਕਾਰਨ ਦਰੱਖਤ ਟੁੱਟ ਸਕਦੇ ਹਨ। ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਨਾ ਹੋਵੇ, ਇਸ ਲਈ ਲੋਕਾਂ ਨੂੰ ਪਹਿਲਾਂ ਤੋਂ ਹੀ ਅਲਰਟ ਕਰ ਦਿੱਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਕੈਨੇਡਾ ਦੇ ਕਈ ਸ਼ਹਿਰਾਂ ਵਿਚ ਇਸ ਸਮੇਂ ਹੱਡ ਚੀਰਵੀਂ ਠੰਡ ਪੈ ਰਹੀ ਹੈ। ਕਈ ਸ਼ਹਿਰਾਂ 'ਚ ਹਲਕੀ-ਹਲਕੀ ਬਰਫਬਾਰੀ ਵੀ ਹੋ ਰਹੀ ਹੈ। ਵੈਨਕੂਵਰ 'ਚ ਤਾਪਮਾਨ 9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।


Related News