ਯੂਰਪੀਅਨ ਯੂਨੀਅਨ ਦਾ ਵੱਡਾ ਫ਼ੈਸਲਾ, ਪੁਤਿਨ ਅਤੇ ਲਾਵਰੋਵ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਦੀ ਦਿੱਤੀ ਮਨਜ਼ੂਰੀ

Saturday, Feb 26, 2022 - 03:40 PM (IST)

ਯੂਰਪੀਅਨ ਯੂਨੀਅਨ ਦਾ ਵੱਡਾ ਫ਼ੈਸਲਾ, ਪੁਤਿਨ ਅਤੇ ਲਾਵਰੋਵ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਦੀ ਦਿੱਤੀ ਮਨਜ਼ੂਰੀ

ਬ੍ਰਸਲਜ਼ (ਭਾਸ਼ਾ)- ਯੂਰਪੀਅਨ ਯੂਨੀਅਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਅਤੇ ਹੋਰ ਪਾਬੰਦੀਆਂ ਲਗਾਉਣ 'ਤੇ ਸਹਿਮਤੀ ਜਤਾਈ ਹੈ। ਲਾਤਵੀਆ ਦੇ ਵਿਦੇਸ਼ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਪੁਤਿਨ ਅਤੇ ਲਾਵਰੋਵ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਫ਼ੈਸਲੇ ਦਾ ਮਤਲਬ ਹੈ ਕਿ ਪੱਛਮੀ ਦੇਸ਼ ਯੂਕ੍ਰੇਨ 'ਤੇ ਰੂਸ ਦੇ ਹਮਲੇ ਅਤੇ ਯੂਰਪ ਵਿਚ ਇਕ ਵੱਡੀ ਜੰਗ ਨੂੰ ਰੋਕਣ ਲਈ ਬੇਮਿਸਾਲ ਕਦਮਾਂ ਵੱਲ ਵਧ ਰਹੇ ਹਨ।

ਇਹ ਵੀ ਪੜ੍ਹੋ: ਬੰਬ ਧਮਾਕਿਆਂ ਦੇ ਸਾਏ 'ਚ ਯੂਕ੍ਰੇਨੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ, ਲੋਕਾਂ ਨੇ ਕਿਹਾ- ਉਮੀਦ ਅਜੇ ਵੀ ਜ਼ਿੰਦਾ ਹੈ

ਲਾਤਵੀਆ ਦੇ ਵਿਦੇਸ਼ ਮੰਤਰੀ ਐਡਗਰਸ ਰਿੰਕੇਵਿਕਸ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਕਿ ਯੂਰਪੀਅਨ ਯੂਨੀਅਨ ਦੇ ਵਿਦੇਸ਼ ਮੰਤਰੀਆਂ ਨੇ ਪਾਬੰਦੀਆਂ ਦੇ ਦੂਜੇ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਜਿਨ੍ਹਾਂ ਸੰਪਤੀਆਂ ਨੂੰ ਫ੍ਰੀਜ ਕੀਤਾ ਗਿਆ ਹੈ, ਉਨ੍ਹਾਂ ਵਿਚ ਰੂਸੀ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਦੀ ਸੰਪਤੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਯੂਨੀਅਨ ਪਾਬੰਦੀਆਂ ਦਾ ਇਕ ਹੋਰ ਪੈਕੇਜ ਵੀ ਤਿਆਰ ਕਰ ਰਿਹਾ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਇਤਿਹਾਸ 'ਚ ਪਹਿਲੀ ਵਾਰ ਦੋ ਹਿੰਦੂ ਅਫ਼ਸਰਾਂ ਨੂੰ ਮਿਲੀ ਤਰੱਕੀ, ਬਣੇ ਲੈਫਟੀਨੈਂਟ ਕਰਨਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News