EU ਨੇ 5 ਤੋਂ 11 ਸਾਲ ਦੇ ਬੱਚਿਆਂ ਲਈ ਫਾਈਜ਼ਰ ਦੀ ਐਂਟੀ-ਕੋਵਿਡ-19 ਵੈਕਸੀਨ ਨੂੰ ਦਿੱਤੀ ਮਨਜ਼ੂਰੀ
Thursday, Nov 25, 2021 - 06:27 PM (IST)
ਦਿ ਹੇਗ (ਭਾਸ਼ਾ)- ਯੂਰਪੀਅਨ ਯੂਨੀਅਨ (EU) ਦੇ ਡਰੱਗ ਰੈਗੂਲੇਟਰ ਨੇ ਵੀਰਵਾਰ ਨੂੰ ਪੰਜ ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਦੇ ਐਂਟੀ-ਕੋਵਿਡ-19 ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਯੂਰਪ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਲੱਖਾਂ ਸਕੂਲੀ ਬੱਚਿਆਂ ਦੇ ਟੀਕਾਕਰਨ ਦਾ ਰਸਤਾ ਸਾਫ਼ ਹੋ ਗਿਆ ਹੈ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ 'ਮਾਸਕ' ਪਹਿਨਣ ਦੇ ਨਿਯਮ 'ਚ ਤਬਦੀਲੀ ਦਾ ਐਲਾਨ
ਇਹ ਪਹਿਲੀ ਵਾਰ ਹੈ ਜਦੋਂ ਯੂਰਪੀਅਨ ਮੈਡੀਸਨ ਏਜੰਸੀ ਨੇ ਬੱਚਿਆਂ ਨੂੰ ਟੀਕਾਕਰਨ ਕਰਨ ਲਈ ਕੋਵਿਡ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ। ਏਜੰਸੀ ਨੇ ਕਿਹਾ ਕਿ ਉਸ ਨੇ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ ਕੋਵਿਡ-19 ਵੈਕਸੀਨ 'ਕਾਮਿਰਨੇਤੀ' ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪੜ੍ਹੋ ਇਹ ਅਹਿਮ ਖਬਰ- ਰਿਪੋਰਟ 'ਚ ਖ਼ੁਲਾਸਾ, ਕੈਨੇਡਾ 'ਚ 13 ਲੱਖ ਬੱਚੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ