ਯੂਰਪੀ ਸੰਘ ਨੇ ਈਰਾਨ ਦੇ ਖ਼ਿਲਾਫ਼ ਪਾਬੰਦੀਆਂ ਨੂੰ ਵਧਾਇਆ
Tuesday, Jan 24, 2023 - 06:34 PM (IST)
ਤਹਿਰਾਨ-ਈਰਾਨ 'ਚ ਸਰਕਾਰ ਵਿਰੁੱਧ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਪ੍ਰਦਰਸ਼ਨਾਂ ਦੇ ਜਵਾਬ 'ਚ ਯੂਰਪੀ ਸੰਘ ਅਤੇ ਬ੍ਰਿਟੇਨ ਨੇ ਇਸਲਾਮਿਕ ਗਣਰਾਜ 'ਤੇ ਆਪਣੀਆਂ ਪਾਬੰਦੀਆਂ ਨੂੰ ਵਧਾ ਦਿੱਤਾ ਹੈ। ਅਮਰੀਕਾ ਨੇ ਸੋਮਵਾਰ ਨੂੰ ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਕੋਆਪਰੇਟਿਵ ਫਾਊਂਡੇਸ਼ਨ ਅਤੇ ਈਰਾਨੀ ਦੇ ਸੀਨੀਅਰ ਅਧਿਕਾਰੀਆਂ 'ਤੇ ਪਾਬੰਦੀਆਂ ਲਗਾ ਦਿੱਤੀਆਂ, ਜਿਸ ਨਾਲ ਤਹਿਰਾਨ 'ਤੇ ਹੋਰ ਦਬਾਅ ਵਧਿਆ। ਈਰਾਨ ਦੇ ਪੱਛਮੀ ਦੇਸ਼ਾਂ ਨਾਲ ਸਬੰਧ ਲੰਬੇ ਸਮੇਂ ਤੋਂ ਤਣਾਅਪੂਰਨ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ 'ਚ ਈਰਾਨ 'ਚ ਔਰਤਾਂ ਵੱਲੋਂ ਡਰੈੱਸ ਕੋਡ ਦੀ ਉਲੰਘਣਾ ਕਰਨ ਦੇ ਦੋਸ਼ 'ਚ 22 ਸਾਲਾ ਲੜਕੀ ਮਾਹਸਾ ਅਮੀਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਦੇਸ਼ ਭਰ 'ਚ ਦੰਗੇ ਭੜਕ ਗਏ।