ਯੂਰਪ ਦਾ ਵਿਸ਼ਾਲ ''ਮਾਂ ਭਗਵਤੀ ਜਾਗਰਣ'' ਬੋਰਗੋ ਹਰਮਾਦਾ ਵਿਖੇ 14 ਨੂੰ

Tuesday, Aug 12, 2025 - 09:21 PM (IST)

ਯੂਰਪ ਦਾ ਵਿਸ਼ਾਲ ''ਮਾਂ ਭਗਵਤੀ ਜਾਗਰਣ'' ਬੋਰਗੋ ਹਰਮਾਦਾ ਵਿਖੇ 14 ਨੂੰ

ਰੋਮ (ਕੈਂਥ) : ਇਟਲੀ 'ਚ ਭਾਰਤੀ ਲੋਕਾਂ ਨੇ ਜਿੱਥੇ ਸਖ਼ਤ ਮਿਹਨਤ ਮੁਸ਼ਕਤ ਨਾਲ ਕਾਮਯਾਬੀ ਦੇ ਝੰਡੇ ਬੁਲੰਦ ਕੀਤੇ ਹਨ ਉੱਥੇ ਹੀ ਹਰ ਸਾਲ ਅਨੇਕਾਂ ਅਜਿਹੇ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ ਜਿਹੜੇ ਕਿ ਸਰਬੱਤ ਦੇ ਭਲੇ ਲਈ ਹੀ ਹੁੰਦੇ ਹਨ। ਅਜਿਹਾ ਹੀ ਵਿਸ਼ਾਲ ਧਾਰਮਿਕ ਸਮਾਗਮ ਹੈ ਇਟਲੀ ਦੇ ਲਾਸੀਓ ਸੂਬੇ ਦੇ ਪ੍ਰਸਿੱਧ ਹਿੰਦੂ ਮੰਦਰ ਸ਼੍ਰੀ ਦੁਰਗਾ ਸ਼ਕਤੀ ਮਾਤਾ ਮੰਦਰ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਦਾ 'ਮਾਂ ਭਗਵਤੀ ਜਾਗਰਣ' ਮੰਦਰ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ 9ਵਾਂ 'ਮਾਂ ਭਗਵਤੀ ਜਾਗਰਣ' 14 ਅਗਸਤ ਦਿਨ ਵੀਰਵਾਰ 2025 ਨੂੰ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ। 

PunjabKesari

ਯੂਰਪ ਦੇ ਸਭ ਤੋਂ ਵਿਸ਼ਾਲ ਇਸ ਮਾਂ ਭਗਵਤੀ ਜਾਗਰਣ ਵਿੱਚ ਯੂਰਪ ਦੇ ਹੀ ਨਹੀਂ ਸਗੋਂ ਭਾਰਤ ਦੀਆਂ ਪ੍ਰਸਿੱਧ ਭਜਨ ਮੰਡਲੀਆਂ ਵੀ ਮਾਤਾ ਰਾਣੀ ਦੇ ਦਰਬਾਰ  ਆਪਣੀ ਸ਼ਰਧਾ ਭਰਪੂਰ ਹਾਜ਼ਰੀ ਲਗਵਾਉਣ ਆ ਰਹੀਆਂ ਹਨ। ਇਹਨਾਂ ਵਿੱਚ ਪ੍ਰਸਿੱਧ ਗਾਇਕ ਰਾਜੂ ਮਾਨ ਦਾ ਨਾਮ ਜ਼ਿਕਰਯੋਗ ਹੈ ਇਟਲੀ ਦੀਆਂ ਪ੍ਰਸਿੱਧ ਭਜਨ ਮੰਡਲੀਆਂ ਵੀ ਆਪਣੀ ਬੁਲੰਦ ਤੇ ਸੁਰੀਲੀ ਆਵਾਜ਼ ਵਿੱਚ ਮਾਤਾ ਰਾਣੀ ਦੀਆਂ ਸਾਰੀ ਰਾਤ ਭੇਂਟਾਂ ਸੰਗਤ ਨੂੰ ਸੁਣਾ ਕੇ ਭਗਤੀ ਰਸ 'ਚ ਝੂਮਣ ਲਗਾਉਣਗੀਆਂ। ਸ਼੍ਰੀ ਦੁਰਗਾ ਸ਼ਕਤੀ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੇ ਇਟਲੀ ਦੀਆਂ ਸਭ ਸੰਗਤਾਂ ਨੂੰ ਇਸ ਮਹਾਂ ਮਾਂ ਭਗਵਤੀ ਜਾਗਰਣ ਵਿੱਚ ਹਾਜ਼ਰੀ ਭਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਭਾਗਾਂ ਭਰਿਆ ਸਮਾਂ ਮੁੱਕਦਰਾਂ ਨਾਲ ਹੀ ਮਿਲ ਦਾ ਹੈ ਜਿਸ ਦਾ ਸਭ ਸੰਗਤ ਨੂੰ ਪੂਰਾ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਮਾਤਾ ਰਾਣੀ ਦੇ ਅਤੁੱਟ ਭੰਡਾਰੇ ਵਰਤਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News