''ਯੂਰਪ ''ਚ ਪਿਛਲੇ ਹਫ਼ਤੇ ਕੋਰੋਨਾ ਦੇ ਮਾਮਲਿਆਂ ਤੇ ਹੋਣ ਵਾਲੀਆਂ ਮੌਤਾਂ ਦੀ ਗਿਣਤੀ ''ਚ ਦਰਜ ਕੀਤਾ ਗਿਆ ਵਾਧਾ''
Thursday, Oct 28, 2021 - 01:50 AM (IST)
ਜੇਨੇਵਾ-ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਨੇ ਬੁੱਧਵਾਰ ਨੂੰ ਕਿਹਾ ਕਿ ਯੂਰਪ ਦੁਨੀਆ ਭਰ 'ਚ ਇਕਲੌਤਾ ਅਜਿਹੇ ਖੇਤਰ ਦੇ ਰੂਪ 'ਚ ਸਾਹਮਣੇ ਆਇਆ ਹੈ ਜਿਥੇ ਹਫਤੇ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਮੌਤਾਂ, ਦੋਵਾਂ 'ਚ ਵਾਧਾ ਦਰਜ ਕੀਤਾ ਗਿਆ ਡਬਲਯੂ.ਐੱਚ.ਓ. ਨੇ ਕਿਹਾ ਕਿ ਯੂਰਪ 'ਚ ਪਿਛਲੇ ਹਫ਼ਤੇ ਕੋਵਿਡ-19 ਦੇ ਮਾਮਲਿਆਂ ਅਤੇ ਇਨਫੈਕਸ਼ਨ ਨਾਲ ਮੌਤਾਂ, ਦੋਵਾਂ 'ਚ ਦੋਹਕੇ ਅੰਕ ਪ੍ਰਤੀਸ਼ਤ ਵਾਧਾ ਹੋਇਆ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਚਿੰਤਾ 'ਚ ਆਇਆ ਚੀਨ, ਹੁਣ 3 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਵੈਕਸੀਨ
ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ ਕਿ ਯੂਰਪ ਦੇ 53 ਦੇਸ਼ਾਂ ਦੇ ਖੇਤਰ 'ਚ ਪਿਛਲੇ ਇਕ ਹਫਤੇ 'ਚ ਇਨਫੈਕਸ਼ਨ 'ਚ ਇਨਫੈਕਸ਼ਨ ਦੇ ਮਾਮਲਿਆਂ 'ਚ 18 ਫੀਸਦੀ ਦਾ ਵਾਧਾ ਦੇਖਿਆ ਗਿਆ। ਯੂਰਪ 'ਚ ਪਿਛਲੇ ਚਾਰ ਹਫਤਿਆਂ ਤੋਂ ਲਗਾਤਾਰ ਇਨਫੈਕਸ਼ਨ ਦੇ ਮਾਮਲਿਆਂ 'ਚ ਵਾਧਾ ਦੇਖਿਆ ਜਾ ਰਿਹਾ ਹੈ। ਡਬਲਯੂ.ਐੱਚ.ਓ. ਦੀ ਕੋਵਿਡ-19 ਦੀ ਹਫ਼ਤਾਵਾਰੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਯੂਰਪ 'ਚ ਮਹਾਮਾਰੀ ਨਾਲ ਹੋਣ ਵਾਲੀਆਂ ਮੌਤਾਂ 'ਚ ਵੀ 14 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ। ਇਸ ਮਹਾਂਦੀਪ 'ਚ ਇਨਫੈਕਸ਼ਨ ਦੇ 16 ਲੱਖ ਨਵੇਂ ਮਾਮਲੇ ਸਾਹਮਣੇ ਆਏ ਅਤੇ 21 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ।
ਇਹ ਵੀ ਪੜ੍ਹੋ : ਮਾਸਕੋ ਜਾ ਰਹੀ ਉਡਾਣ ਧਮਕੀ ਭਰੇ ਮੈਸੇਜ ਮਿਲਣ ਤੋਂ ਬਾਅਦ ਕਾਹਿਰਾ ਪਰਤੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।