28 ਅਕਤੂਬਰ ਨੂੰ ਯੂਰਪ ਦੀਆਂ ਘੜ੍ਹੀਆਂ ਦਾ ਸਮਾਂ ਹੋਵੇਗਾ ਤਬਦੀਲ
Friday, Oct 26, 2018 - 07:31 PM (IST)
ਰੋਮ(ਇਟਲੀ)(ਕੈਂਥ)— ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਪੂਰੇ ਯੂਰਪ ਦਾ ਟਾਈਮ ਟੇਬਲ ਬਦਲ ਜਾਂਦਾ ਹੈ ਭਾਵ ਕਦੇ ਇਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਕਦੇ ਇਕ ਘੰਟਾ ਅੱਗੇ ਆ ਜਾਂਦਾ ਹੈ। ਹਰ ਸਾਲ ਮਾਰਚ ਮਹੀਨੇ ਦੇ ਆਖ਼ਰੀ ਸ਼ਨੀਵਾਰ ਨੂੰ ਰਾਤ 2 ਵਜੇ ਯੂਰਪ ਦੀਆਂ ਤਮਾਮ ਘੜ੍ਹੀਆਂ ਇਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ ਮਤਲਬ ਜਿਵੇਂ ਕਿ ਜੇਕਰ ਘੜ੍ਹੀ ਅਨੁਸਾਰ ਰਾਤ ਨੂੰ 2 ਵਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ ਤੇ ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖਰੀ ਸ਼ਨੀਵਾਰ ਤੱਕ ਚੱਲਦਾ ਰਹਿੰਦਾ ਹੈ।
ਇਸੇ ਤਰ੍ਹਾਂ ਹੁਣ ਜਦੋਂ ਇਸ ਸਾਲ 28 ਅਕਤੂਬਰ ਰਾਤ 3 ਵਜੇ ਹੋਣਗੇ ਤਾਂ ਉਸ ਨੂੰ ਰਾਤ ਦੇ 2 ਵਜੇ ਸਮਝਿਆ ਜਾਵੇਗਾ ਤੇ ਯੂਰਪ ਦੀਆਂ ਤਮਾਮ ਘੜ੍ਹੀਆਂ ਇਕ ਘੰਟੇ ਲਈ ਪਿੱਛੇ ਕਰ ਲਈਆਂ ਜਾਣਗੀਆਂ। ਜਿਹੜੀਆਂ ਘੜ੍ਹੀਆਂ ਤਾਂ ਕੰਪਿਊਟਰਾਇਜ਼ਡ ਹਨ ਉਹ ਤਾਂ ਆਪਣੇ ਆਪ ਸਾਲ ਵਿਚ ਦੋ ਵਾਰ ਇਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਐਨਾਲੋਗ ਘੜ੍ਹੀਆਂ ਨਹੀਂ ਹਨ ਉਹਨਾਂ ਨੂੰ ਸਭ ਲੋਕ ਆਪ ਅੱਗੇ ਪਿੱਛੇ ਕਰ ਲੈਂਦੇ ਹਨ। ਇਸ ਟਾਇਮ ਦੇ ਬਦਲਾਵ ਨਾਲ ਯੂਰਪ ਵਿਚ ਰਹਿਣ-ਬਸੇਰਾ ਕਰਦੇ ਵਿਦੇਸ਼ੀਆਂ ਨੂੰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਵਿਚ ਸਮੇਂ ਦਾ ਭੁਲੇਖਾ ਲੈ ਜਾਂਦਾ ਹੈ ਕਦੇ ਉਹ ਕੰਮ ਉੱਪਰ ਇੱਕ ਘੰਟਾ ਪਹਿਲਾਂ ਚੱਲੇ ਜਾਂਦੇ ਹਨ ਤੇ ਕਦੇ ਇੱਕ ਘੰਟਾ ਲੇਟ ਹੋ ਜਾਂਦੇ ਹਨ।
ਜ਼ਿਕਰਯੋਗ ਹੈ ਕਿ ਯੂਰਪ ਦੇ ਇਹ ਸਮਾਂ ਬਦਲਣ ਦੀ ਪ੍ਰਤੀਕ੍ਰਿਆ ਬਹੁਤ ਲੰਮੇ ਸਮੇ ਤੋ ਚਲੀ ਆ ਰਹੀ ਹੈ ਪਰ ਹੁਣ ਲੱਗਦਾ ਹੈ ਕਿ ਪੂਰੇ ਯੂਰਪ ਦੀ ਇਹ ਸਮਾਂ ਬਦਲਣ ਦੀ ਪ੍ਰਤੀਕ੍ਰਿਆ ਨੂੰ ਠਲ ਪੈ ਜਾਵੇਗੀ ਕਿਉਂਕਿ ਯੂਰਪੀਅਨ ਕਮਿਸ਼ਨ ਨੇ ਯੂਰਪ ਦੀ ਇਸ ਸਮਾਂ ਬਦਲਣ ਦੀ ਪ੍ਰਤੀਕਿਰਆ ਉਪਰ ਰੋਕ ਲਗਾਉਣ ਦਾ ਸਝਾਉ ਯੂਰਪੀਅਨ ਪਾਰਲੀਮੈਟ ਵਿਚ ਰੱਖਿਆ ਹੈ, ਜਿਸ ਉਪਰ ਸਾਰਥਿਕ ਕਾਰਵਾਈ ਹੋਣ ਦੀ ਉਮੀਦ ਹੈ ਕਿਉਂਕਿ ਯੂਰਪੀਅਨ ਕਮਿਸ਼ਨ ਅਨੁਸਾਰ ਸਮੇਂ ਦੀ ਇਸ ਬਦਲੀ ਵਿਚ 26 ਦੇਸ ਪ੍ਰਭਾਵਿਤ ਹੁੰਦੇ ਹਨ। ਹੋ ਸਕਦਾ ਹੈ ਇਸ ਸਾਲ ਯੂਰਪ ਦੀ ਸਮਾਂ ਬਦਲਣ ਦੀ ਪ੍ਰਤੀਕ੍ਰਿਆ ਆਖਰੀ ਬਾਰ ਹੋਏ।
