ਇਟਲੀ ’ਚੋਂ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ 3 ਰੋਜ਼ਾ ਸਮਾਗਮ ਆਯੋਜਿਤ

Wednesday, Sep 18, 2024 - 12:19 PM (IST)

ਇਟਲੀ ’ਚੋਂ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ 3 ਰੋਜ਼ਾ ਸਮਾਗਮ ਆਯੋਜਿਤ

ਮਿਲਾਨ ਇਟਲੀ (ਸਾਬੀ ਚੀਨੀਆ)- ਮਹਾਨ ਤਪੱਸਵੀਂ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਸ਼ਰਧਾਲੂ ਪੂਰੀਆਂ ’ਚ ਵੱਸਦੇ ਹਨ ਤੇ ਹਰ ਸਾਲ ਰਾਜਾ ਸਾਹਿਬ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ’ਚ ਵਿਸ਼ਾਲ ਸਮਾਗਮ ਕਰਵਾਉਂਦੇ ਹਨ। ਇਟਲੀ ’ਚ ਵੱਖ ਵੱਖ ਗੁਰਦੁਆਰਾ ਸਾਹਿਬ ’ਚ ਰਾਜਾ ਸਾਹਿਬ ਦੀ ਯਾਦ ’ਚ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਕਰਵਾਏ ਗਏ। ਜਿਸ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਕ ਹੋਕੇ  ਰਾਜਾ ਸਾਹਿਬ ਜੀ ਦੀ ਯਾਦ ’ਚ ਹੋ ਰਹੇ ਸਮਾਗਮ ’ਚ ਹਾਜਰੀ ਭਰੀ। ਇਸ ਸਮਾਗਮ ’ਚ ਕਰਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ  ਗਏ ਬਰਸੀ ਸਮਾਗਮ ਦੇ ਦੀਵਾਨਾਂ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਕੀਤੀ ਗਈ। ਇਸ ਉਪਰੰਤ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦੇ ਜੱਥੇ ਵਲੋਂ ਢਾਡੀ ਵਾਰਾਂ ਨਾਲ ਰਾਜਾ ਸਾਹਿਬ ਦੇ ਜੀਵਨ ਦੀਆਂ ਵਿਚਾਰਾਂ ਕੀਤੀਆਂ ਗਈ ਅਤੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਉਨ੍ਹਾਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕਰਦਿਆਂ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਪ੍ਰਬੰਧਕ ਕਮੇਟੀ ਵਲੋਂ ਜਥਿਆਂ ਅਤੇ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਜੱਥੇ ਅਤੇ ਸਮਾਗਮ ਦੀ ਸੇਵਾ ਲੈਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਵੱਖ ਵੱਖ ਤਰਾਂ ਦੇ ਅਤੱੁਟ  ਲੰਗਰ ਵਰਤਾਏ ਗਏ।

ਪੜ੍ਹੋ ਇਹ ਅਹਿਮ ਖ਼ਬਰ-ਹਮਲਿਆਂ ਦਾ ਟਰੰਪ ਕਾਰਡ, 1 ਘੰਟੇ ’ਚ ਡੋਨੇਸ਼ਨ ਦੇ 10 ਲੱਖ ਈਮੇਲ ਭੇਜੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Sunaina

Content Editor

Related News