ਇੰਟਰਫੈਥ ਕੌਂਸਲ ਆਫ਼ ਗ੍ਰੇਟਰ ਸੈਕਰਾਮੈੰਟੋ ਵੱਲੋਂ ਜ਼ੋਨ ਫਿਸ਼ ਦੇ ਸਨਮਾਨ ''ਚ ਪ੍ਰਭਾਵਸ਼ਾਲੀ ਸਮਾਗਮ

Friday, May 08, 2026 - 03:58 PM (IST)

ਇੰਟਰਫੈਥ ਕੌਂਸਲ ਆਫ਼ ਗ੍ਰੇਟਰ ਸੈਕਰਾਮੈੰਟੋ ਵੱਲੋਂ ਜ਼ੋਨ ਫਿਸ਼ ਦੇ ਸਨਮਾਨ ''ਚ ਪ੍ਰਭਾਵਸ਼ਾਲੀ ਸਮਾਗਮ

ਸੈਕਰਾਮੈਂਟੋ (ਰਾਜ ਗੋਗਨਾ)- ਬੀਤੇਂ ਦਿਨ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਵੱਲੋਂ ਸਾਬਕਾ ਪ੍ਰਧਾਨ ਜੋਨ ਫਿਸ਼ ਦੇ ਆਦਰ-ਸਨਮਾਨ ‘ਚ ਇੱਕ ਅਹਿਮ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸੰਸਥਾ ਦੇ ਨਵੇਂ ਅਤੇ ਪੁਰਾਣੇ ਮੈਂਬਰਾਂ ਸਮੇਤ ਵੱਖ-ਵੱਖ ਧਰਮਾਂ ਨਾਲ ਸਬੰਧਤ ਆਗੂਆਂ ਅਤੇ ਭਾਈਚਾਰਕ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਹਾਜ਼ਰ ਮੈਂਬਰਾਂ ਨੇ ਜੋਨ ਫਿਸ਼ ਵੱਲੋਂ ਸੰਸਥਾ ਅਤੇ ਸਮੁੱਚੇ ਭਾਈਚਾਰੇ ਲਈ ਪਾਏ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਵਿਚ ਦੁਨੀਆਂ ਭਰ ਦੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਮੈਂਬਰ ਸ਼ਾਮਲ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- Good news : ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ, ਇਮੀਗ੍ਰੇਸ਼ਨ ਅਰਜ਼ੀਆਂ 'ਤੇ ਲੱਗੀ ਰੋਕ ਹਟਾਈ

ਸਿੱਖ ਭਾਈਚਾਰੇ ਵੱਲੋਂ ਸੰਸਥਾ ਦੇ ਡਾਇਰੈਕਟਰ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਦਰਸ਼ਨ ਸਿੰਘ ਮੁੰਡੀ ਵੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਦੌਰਾਨ ਸੰਸਥਾ ਦੇ ਡਾਇਰੈਕਟਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਵੀ ਜੋਨ ਫਿਸ਼ ਵੱਲੋਂ ਕੀਤੇ ਗਏ ਮਹੱਤਵਪੂਰਨ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖਸੀਅਤਾਂ ਸਮਾਜ ਲਈ ਇੱਕ ਆਈਕਨ ਵਜੋਂ ਉਭਰਦੀਆਂ ਹਨ ਅਤੇ ਉਨ੍ਹਾਂ ਦੀ ਸੋਚ, ਸਮਰਪਣ ਅਤੇ ਸੇਵਾ ਭਾਵਨਾ ਤੋਂ ਸਾਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਨੂੰ ਇਕੱਠਾ ਕਰਕੇ ਸ਼ਾਂਤੀ ਅਤੇ ਏਕਤਾ ਦਾ ਸੰਦੇਸ਼ ਦੇਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।ਇਸ ਮੌਕੇ ਵੱਖ-ਵੱਖ ਮੈਂਬਰਾਂ ਨੇ ਕਿਹਾ ਕਿ ਜੋਨ ਫਿਸ਼ ਨੇ ਆਪਣੇ ਕਾਰਜਕਾਲ ਦੌਰਾਨ ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਇਕ ਮੰਚ ‘ਤੇ ਲਿਆਉਣ, ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਦਾ ਸੁਨੇਹਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਸੇਵਾ ਅਤੇ ਸਮਰਪਣ ਨੂੰ ਯਾਦ ਕਰਦਿਆਂ ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਅਜਿਹੇ ਆਗੂ ਸਮਾਜ ਲਈ ਪ੍ਰੇਰਣਾ ਸਰੂਪ ਹੁੰਦੇ ਹਨ।ਅਤੇ ਸੌ ਸਾਲ ਤੋਂ ਵੀ ਵੱਧ ਪੁਰਾਣੀ ਇਹ ਸੰਸਥਾ ਅਮਰੀਕਾ ਦੇ ਸੈਕਰਾਮੈਂਟੋ ( ਕੈਲੀਫੋਰਨੀਆ) ਖੇਤਰ ਵਿੱਚ ਧਾਰਮਿਕ ਸਾਂਝ ਅਤੇ ਭਾਈਚਾਰਕ ਏਕਤਾ ਦੀ ਇੱਕ ਮਜ਼ਬੂਤ ਮਿਸਾਲ ਮੰਨੀ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News