ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

Monday, Aug 24, 2026 - 10:33 AM (IST)

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

ਮੈਲਬੌਰਨ (ਮਨਦੀਪ ਸਿੰਘ ਸੈਣੀ)- ਖਾਲਸਾ ਏਡ ਆਸਟ੍ਰੇਲੀਆ ਦੀ ਮੈਲਬੌਰਨ ਇਕਾਈ ਵੱਲੋਂ ਬੀਤੇ ਦਿਨ ਮੈਲਬੌਰਨ ਦੇ ਪੱਛਮੀ ਇਲਾਕੇ ਪ੍ਰੈਜ਼ੀਡੈਂਟਸ ਪਾਰਕ ਵਿੰਡਮ ਵੇਲ ਵਿਖੇ ‘ਲੋਕ ਮਿਲਣੀ’ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸੰਸਥਾ ਦੀ ਸਮੁੱਚੀ ਟੀਮ, ਵਲੰਟੀਅਰਾਂ, ਸਹਿਯੋਗੀਆਂ ਅਤੇ ਸਥਾਨਕ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਖਾਲਸਾ ਏਡ ਆਸਟ੍ਰੇਲੀਆ ਦੇ ਪ੍ਰਬੰਧਕਾਂ ਭਾਈ ਹਰਪ੍ਰੀਤ ਸਿੰਘ ਅਤੇ ਬੀਬੀ ਮਨਜਿੰਦਰ ਕੌਰ ਨੇ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਸੰਸਥਾ ਵੱਲੋਂ ਆਸਟ੍ਰੇਲੀਆ ਸਮੇਤ ਦੁਨੀਆ ਭਰ ਵਿੱਚ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਨਾਲ ਜੁੜੇ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

PunjabKesari

ਪ੍ਰਬੰਧਕਾਂ ਨੇ ਦੱਸਿਆ ਕਿ ਖਾਲਸਾ ਏਡ ਆਸਟ੍ਰੇਲੀਆ ਵੱਲੋਂ ਸਾਲ 2023 ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਲੋੜਵੰਦਾਂ ਨੂੰ ਨਿਰੰਤਰ ਰਾਸ਼ਨ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਦਕਿ ਵਲੰਟੀਅਰ ਵੱਖ-ਵੱਖ ਥਾਵਾਂ ’ਤੇ ਜਾ ਕੇ ਬੇਘਰੇ ਅਤੇ ਲੋੜਵੰਦ ਲੋਕਾਂ ਲਈ ਤਿਆਰ ਭੋਜਨ ਦਾ ਪ੍ਰਬੰਧ ਵੀ ਕਰਦੇ ਹਨ। ਇਸ ਤੋਂ ਇਲਾਵਾ ਆਸਟ੍ਰੇਲੀਆ ਅਤੇ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਕੁਦਰਤੀ ਆਫ਼ਤਾਂ ਜਾਂ ਜੰਗੀ ਹਾਲਾਤਾਂ ਦੌਰਾਨ ਸੰਸਥਾ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਪ੍ਰਭਾਵਿਤ ਲੋਕਾਂ ਤੱਕ ਹਰ ਸੰਭਵ ਰਾਹਤ ਪਹੁੰਚਾਈ ਜਾਂਦੀ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਮਿਲ ਗਿਆ ਨਵਾਂ ਗੈਸ ਭੰਡਾਰ ! 15 ਸਾਲ ਤੱਕ ਹੋਵੇਗੀ ਸਪਲਾਈ, ਈਰਾਨੀ ਮੰਤਰੀ ਨੇ ਕੀਤਾ ਵੱਡਾ ਦਾਅਵਾ

ਪੰਜਾਬ ਵਿੱਚ ਚੱਲ ਰਹੇ ਰਾਹਤ ਪ੍ਰੋਜੈਕਟਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਨਵੇਂ ਘਰ ਬਣਾ ਕੇ ਦੇਣ ਦੇ ਨਾਲ-ਨਾਲ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮੁੜ ਪੈਰਾਂ ਸਿਰ ਖੜ੍ਹੇ ਕਰਨ ਵਿੱਚ ਪੂਰੀ ਮਦਦ ਕੀਤੀ ਜਾ ਰਹੀ ਹੈ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕੀ ਟੀਮ ਨੇ ਸਾਰੇ ਵਲੰਟੀਅਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਮਾਨਵਤਾ ਦੀ ਸੇਵਾ ਲਈ ਆਪਣਾ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News