ਇੰਡੀਅਨ ਕੌਂਸਲੇਟ ਜਨਰਲ ਆਫ ਨਿਊਯਾਰਕ ਵਿਖੇ ਡਾ.ਅੰਬੇਡਕਰ ਦੇ 133ਵੇਂ ਜਨਮ ਦਿਨ ’ਤੇ ਉੱਚ ਪੱਧਰੀ ਸਮਾਗਮ

Wednesday, Apr 17, 2024 - 07:25 PM (IST)

ਇੰਡੀਅਨ ਕੌਂਸਲੇਟ ਜਨਰਲ ਆਫ ਨਿਊਯਾਰਕ ਵਿਖੇ ਡਾ.ਅੰਬੇਡਕਰ ਦੇ 133ਵੇਂ ਜਨਮ ਦਿਨ ’ਤੇ ਉੱਚ ਪੱਧਰੀ ਸਮਾਗਮ

ਨਿਊਯਾਰਕ (ਰਾਜ ਗੋਗਨਾ)- ਬੀਤੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਨੁੱਖਤਾ ਦੇ ਮਸੀਹਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 133ਵੇਂ ਜਨਮ ਦਿਨ ’ਤੇ ਇੰਡੀਅਨ ਕੌਂਸਲੇਟ ਜਨਰਲ ਆਫ ਨਿਊਯਾਰਕ ’ਚ ਗੁਰੂ ਰਵਿਦਾਸ ਸਭਾ ਆਫ ਨਿਊਯਾਰਕ ਦੇ ਸਹਿਯੋਗ ਨਾਲ ਬਹੁਤ ਹੀ ਵੱਡੇ ਪੱਧਰ ’ਤੇ ਇਕ ਸਮਾਗਮ ਕਰਵਾਇਆ ਗਿਆ। ਕੌਂਸਲੇਟ ਜਨਰਲ ਵਿਨੇ ਸ਼੍ਰੀਕਾਂਤਾ ਨਿਊਯਾਰਕ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਡਾ. ਅੰਬੇਡਕਰ ਦੀ ਭਾਰਤ ਦੇਸ਼ ਨੂੰ ਮਹਾਨਤਾ ਦੇਣ ਬਾਰੇ ਆਪਣੇ ਵਿਚਾਰ ਰੱਖੇ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਕੁਦਰਤ ਦਾ ਕਹਿਰ ਜਾਰੀ; ਬਿਜਲੀ ਡਿੱਗਣ ਅਤੇ ਮੀਂਹ ਕਾਰਨ ਹੁਣ ਤੱਕ 63 ਲੋਕਾਂ ਦੀ ਮੌਤ

PunjabKesari

ਲੱਗਭਗ ਇਕ ਸਦੀ ਪਹਿਲਾਂ ਉਹ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਵਿਖੇ ਪੜ੍ਹੇ ਸਨ। ਸ੍ਰੀ ਗੁਰੂ ਰਵਿਦਾਸ ਸਭਾ ਆਫ ਨਿਊਯਾਰਕ ਦੇ ਸਟੇਜ ਸਕੱਤਰ ਬਲਵਿੰਦਰ ਭੌਰਾ ਨੇ ਮੰਚ ਦੀ ਕਾਰਵਾਈ ਸੰਭਾਲਦਿਆਂ ਵੱਖ-ਵੱਖ ਬੁਲਾਰਿਆਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ। ਜਿਨ੍ਹਾਂ ਵਿਚ ਗੁਰੂ ਰਵਿਦਾਸ ਟੈਂਪਲ ਆਫ ਨਿਊਯਾਰਕ ਦੇ ਹੈੱਡ ਗ੍ਰੰਥੀ ਸਿੰਘ ਗਿਆਨੀ ਓਂਕਾਰ ਸਿੰਘ, ਗੁਰੂ ਰਵਿਦਾਸ ਸਭਾ ਆਫ ਨਿਊਯਾਰਕ ਵੱਲੋਂ ਪ੍ਰਧਾਨ ਜਸਵਿੰਦਰ ਸਿੰਘ ਬਿੱਲਾ, ਚੇਅਰਮੈਨ ਪਰਮਜੀਤ ਲਾਲ ਕਮਾਮ, ਸਾਬਕਾ ਚੇਅਰਮੈਨ ਪਿੰਦਰਪਾਲ ਤੇ ਡਾ. ਬੀ. ਆਰ. ਅੰਬੇਡਕਰ ਕਲੱਬ ਯੂ. ਐੱਸ. ਏ. ਵਲੋਂ ਸਪੋਕਸਮੈਨ ਧੀਰਜ ਕੁਮਾਰ ਛੋਕਰਾਂ ਨਿਊਯਾਰਕ ਨੇ ਡਾ. ਬੀ. ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਵਿਸਥਾਰ ’ਚ ਵਿਚਾਰ ਪੇਸ਼ ਕੀਤੇ ਅਤੇ ਸਾਰੇ ਭਾਈਚਾਰੇ ਨੂੰ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ: ਨਕਲੀ ਨਹੀਂ UAE 'ਚ ਪਿਆ ਅਸਲੀ ਮੀਂਹ; ਰਿਕਾਰਡ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਬਣੀ ਹੜ੍ਹ ਵਰਗੀ ਸਥਿਤੀ

PunjabKesari

ਇਸ ਸਮਾਗਮ ਵਿਚ ਡਾ. ਅੰਬੇਦਕਰ ਕਲੱਬ ਯੂ. ਐੱਸ. ਏ. ਦੇ ਪ੍ਰਧਾਨ ਅਸ਼ੋਕ ਮਾਹੀ ਵਿਸ਼ੇਸ਼ ਮਹਿਮਾਨਾਂ ਦੇ ਵਜੋਂ ਸ਼ਾਮਲ ਹੋਏ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਆਫ ਨਿਊਯਾਰਕ ਦੇ ਜੁਆਇੰਟ ਕੈਸ਼ੀਅਰ ਕਿਰਪਾਲ ਸਿੰਘ, ਮੈਂਬਰ ਸੂਰਜ ਪ੍ਰਕਾਸ਼, ਬੂਟਾ ਸਿੰਘ, ਮਹਿੰਦਰ ਲੋਧੀਪੁਰ, ਸਾਬਕਾ ਚੇਅਰਮੈਨ ਬਲਵੀਰ ਚੌਹਾਨ, ਚੂਹੜ ਸਿੰਘ, ਮੱਖਣ ਫਰਾਲਾ, ਸੋਹਨ ਲਾਲ ਝਿੱਕਾ ਅਤੇ ਕੌਲ ਭਰਾ ਵੀ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ। ਅੰਤ ਵਿਚ ਆਏ ਹੋਏ ਸਾਰੇ ਮਹਿਮਾਨਾਂ ਦੀ ਇੰਡੀਅਨ ਕੌਂਸਲੇਟ ਜਨਰਲ ਆਫ਼ ਨਿਊਯਾਰਕ ਪ੍ਰਸਾਸ਼ਨ ਵਲੋਂ ਚਾਹ-ਪਾਣੀ ਨਾਲ ਸੇਵਾ ਕੀਤੀ ਗਈ।

ਇਹ ਵੀ ਪੜ੍ਹੋ: ਬੁਸ਼ਰਾ ਬੀਬੀ ਨੂੰ ਨਹੀਂ ਮਿਲੀ ਇਮਰਾਨ ਦੇ ਕੋਲ ਅਦਿਆਲਾ ਜੇਲ੍ਹ ’ਚ ਸ਼ਿਫਟ ਹੋਣ ਦੀ ਇਜਾਜ਼ਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News