ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ

Thursday, Jul 09, 2026 - 03:11 PM (IST)

ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ

ਰੋਮ, ਇਟਲੀ (ਕੈਂਥ) ਇਟਲੀ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਨੂੰ ਸਮਰਪਿਤ ਪ੍ਰਸਿੱਧ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ) ਵਿਖੇ ਰਵਿਦਾਸੀਆ ਧਰਮ ਦੇ ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਸ਼ਹੀਦ ਤੇਲੂ ਰਾਮ, ਸ਼ਹੀਦ ਵਿਜੈ ਕੁਮਾਰ, ਰਜਿੰਦਰ ਕੁਮਾਰ ,ਸ਼ਹੀਦ ਬਲਕਾਰ ਜੀ ਦਾ 17ਵਾਂ ਸ਼ਹੀਦੀ ਦਿਵਸ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੀ ਆਰੰਭਤਾ ਸਵੇਰੇ ਵੇਲੇ ਤੋਂ ਸ੍ਰੀ ਗੁਰੂ ਗ੍ਰੰਥ ਜੀਓ ਦੀ ਇਲਾਹੀ ਬਾਣੀ ਦਾ ਓਟ ਆਸਰਾ ਲੈਂਦਿਆਂ ਕੀਤੀ।

PunjabKesari

ਉਪੰਰਤ ਮਹਾਨ ਕੀਰਤਨ ਦੀਵਾਨ ਸਜਾਇਆ ਗਿਆ, ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਕੀਰਤਨੀਏ ਅਤੇ ਵਜ਼ੀਰ ਗਿਆਨੀ ਪਰਮਜੀਤ ਸਿੰਘ ਨੇ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਕ੍ਰਾਂਤੀਕਾਰੀ ਸ਼ਬਦਾਂ ਨਾਲ ਸਤਿਗੁਰਾਂ ਦੀ ਉਪਮਾਂ ਸਰਵਣ ਕਰਵਾਈ ।ਇਸ ਸ਼ਹੀਦੀ ਦਿਵਸ ਨੂੰ ਸੰਬੋਧਿਤ ਕਰਦਿਆਂ ਭਾਈ ਹਰਦੀਪ ਸਿੰਘ ਵਿਲੇਤਰੀ ਮੁੱਖ ਸੇਵਾਦਾਰ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੇ ਸਤਿਗੁਰੂ ਰਵਿਦਾਸ ਜੀ ਦੇ ਮਿਸ਼ਨ ਪ੍ਰਤੀ ਪੂਰੀ ਦੁਨੀਆਂ ਵਿੱਚ ਇੱਕ ਨਵਾਂ ਇਨਕਲਾਬ ਲੈਕੇ ਆਉਂਦਾ।ਸਮੁੱਚੀ ਸਾਧ ਸੰਗਤ ਨੂੰ ਸੰਤਾਂ ਦੇ ਜੀਵਨ ਤੋਂ ਸੇਧ ਲੈਕੇ ਮਿਸ਼ਨਰੀ ਬਣਨਾ ਚਾਹੀਦੀ ਹੈ।ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਵਿੱਚ ਦਰਜ 36 ਮਹਾਂਪੁਰਸ਼ਾਂ ਦੀ ਬਾਣੀ ਵੀ ਸੰਗਤ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਮਨੁੱਖਤਾ ਦੇ ਭਲੇ ਦੇ ਕਾਰਜ ਕਰਨ ਲਈ ਪ੍ਰੇਰਦੀ ਹੈ ਸੋ ਆਓ ਸਭ ਮਿਲ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦਾ ਸੁਪਨ ਸ਼ਹਿਰ“ਬੇਗਮਪੁਰਾ” ਸਾਕਾਰ ਕਰਨ ਲਈ ਸੇਵਾ ਵਿੱਚ ਲਾਮਬੰਦ ਹੋਈਏ। ਇਸ ਮੌਕੇ ਇਲਾਕੇ ਭਰ ਤੋਂ ਆਈਆਂ ਸੰਗਤਾਂ ਨੇ ਮਹਾਨ ਸਹੀਦ ਸੰਤ ਰਾਮਾਨੰਦ ਜੀ ਅਤੇ 4 ਹੋਰ ਸ਼ਹੀਦ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਆਈਆਂ ਸਮੂਹ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News