ਇਟਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਦਰਬਾਰ ਬੈਰਗਾਮੋ ''ਚ ਕਰਵਾਇਆ ਗਿਆ ਸਮਾਗਮ
Friday, Dec 01, 2023 - 05:14 PM (IST)
ਰੋਮ (ਦਲਵੀਰ ਕੈਂਥ)- ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਝੰਡਾ ਆਪਣੇ ਆਖ਼ਰੀ ਸਾਹਾਂ ਤੱਕ ਬੁਲੰਦ ਕਰਨ ਵਾਲੇ ਰਵਿਦਾਸੀਆ ਸਮਾਜ ਦੇ ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਦੇ 14ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਲੰਬਾਰਦੀਆ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਦਰਬਾਰ ਚੀਵੀਦਿਨੋ (ਬੈਰਗਾਮੋ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੀ ਧਰਤੀ ਤੋਂ ਉੱਚੇਚੇ ਤੌਰ 'ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਪੂਰੀ ਦੁਨੀਆ ਵਿੱਚ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੇ 108 ਸੰਤ ਨਿਰੰਜਣ ਦਾਸ ਗੱਦੀ ਨਸ਼ੀਨ ਡੇਰਾ ਸੱਚਖੰਡ ਬੱਲਾ (ਜਲੰਧਰ) ਅਤੇ ਸੰਤ ਮਨਦੀਪ ਦਾਸ ਸੰਗਤਾਂ ਨੂੰ ਦਰਸ਼ਨ ਦੇਣ ਪਹੁੰਚੇ।
ਇਹ ਵੀ ਪੜ੍ਹੋ : ਇਰਾਕ 'ਚ ਫਸੀਆਂ ਪੰਜਾਬ ਦੀਆਂ ਧੀਆਂ, 80 ਹਜ਼ਾਰ 'ਚ ਸ਼ੇਖਾਂ ਨੂੰ ਵੇਚੀਆਂ, ਦੱਸੀ ਰੌਂਗਟੇ ਖੜ੍ਹੇ ਕਰਨ ਵਾਲੀ ਕਹਾਣੀ
ਇਸ ਮੌਕੇ ਇਟਲੀ ਤੋਂ ਇਲਾਵਾ ਸੰਗਤਾਂ ਯੂਰਪ ਭਰ ਸਪੇਨ, ਫਰਾਂਸ, ਅਸਟਰੀਆ, ਜਰਮਨ ਅਤੇ ਹਾਲੈਂਡ ਤੋਂ ਸੰਗਤਾਂ ਕਾਫ਼ਲਿਆਂ ਦੇ ਰੂਪ ਵਿੱਚ ਇਸ ਸ਼ਹੀਦੀ ਸਮਾਗਮ ਵਿੱਚ ਪਹੁੰਚੀਆਂ। ਇਸ ਸ਼ਹੀਦੀ ਸਮਾਗਮ ਮੌਕੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਰਵਿਦਾਸੀਆ ਸਮਾਜ ਦੇ ਅਮਰ ਸ਼ਹੀਦੀ 108 ਸੰਤ ਰਾਮਾਨੰਦ ਦੇ 14ਵੇਂ ਸ਼ਹੀਦੀ ਦਿਵਸ ਮੌਕੇ ਸ਼੍ਰੀ ਗੁਰੂ ਰਵਿਦਾਸ ਦਰਬਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਚੀਵੀਦਿਨੋ (ਬੈਰਗਾਮੋ) ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 22 ਸੋਨੇ ਦਾ 500 ਗ੍ਰਾਮ ਦੇ ਕਰੀਬ "ਹਰਿ" ਦੇ ਨਿਸ਼ਾਨ 108 ਸੰਤ ਨਿਰੰਜਨ ਦਾਸ ਅਤੇ ਸੰਤ ਮਨਦੀਪ ਦਾਸ ਹੁਰਾਂ ਦੀ ਰਹਿਨੁਮਾਈ ਹੇਠ ਝੁਲਾਇਆ।
”ਹਰਿ” ਦੇ ਸੋਨੇ ਦੇ ਨਿਸ਼ਾਨ ਸਾਹਿਬ ਝੁਲਾਉਣ ਵਾਲਾ ਯੂਰਪ ਦਾ ਪਹਿਲਾ ਅਜਿਹਾ ਗੁਰਦੁਆਰਾ ਹੈ, ਜਿੱਥੇ ਸੰਗਤ ਨੇ ਅਜਿਹੀ ਸੇਵਾ ਕੀਤੀ ਹੈ ਅਤੇ ਚੁਫੇਰੇ ਇਸ ਮਹਾਨ ਕਾਰਜ ਲਈ ਸ਼ਲਾਘਾ ਹੋ ਰਹੀ ਹੈ। ਸ੍ਰੀ ਗੁਰੂ ਰਵਿਦਾਸ ਨਿਸ਼ਾਨ ਝੁਲਾਉਣ ਮੌਕੇ ਸੰਗਤਾਂ ਦਾ ਗੁਰੂ ਪ੍ਰਤੀ ਸਤਿਕਾਰ, ਉਤਸ਼ਾਹ ਅਤੇ ਸ਼ਰਧਾ ਵੇਖਣਯੋਗ ਸੀ। 'ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ' ਨਾਲ ਪੂਰਾ ਇਲਾਕਾ ਗੂੰਜ ਰਿਹਾ ਸੀ। ਇਸ ਸ਼ਹੀਦੀ ਸਮਾਗਮ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹੋਏ ਦੋ ਗੈਂਗਸਟਰਾਂ ਦੇ ਐਨਕਾਊਂਟਰ 'ਤੇ ਪੰਜਾਬ ਪੁਲਸ ਦਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।