ਲਵੀਨੀਓ ''ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦਾ ਆਯੋਜਨ (ਤਸਵੀਰਾਂ)
Thursday, Jun 12, 2025 - 02:53 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਪੰਜਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਤਿੰਨ ਦਿਨਾਂ ਸ਼ਹੀਦੀ ਸਮਾਗਮ ਕਰਵਾਏ ਗਏ। ਇਹਨਾਂ ਸਮਾਗਮਾਂ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਦੇ ਮਹਾਨ ਵਿਦਵਾਨ ਭਾਈ ਸਰਬਜੀਤ ਸਿੰਘ ਧੁੰਦਾ ਨੇ ਪੰਚਮ ਪਾਤਸ਼ਾਹੀ ਦੇ ਜੀਵਨ ਨਾਲ ਸਬੰਧਤ ਵਿਚਾਰਾਂ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ਨੇ ਕਿਸ ਤਰ੍ਹਾਂ ਦੇਸ਼ ਤੇ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ ਅਤੇ ਜਾਲਮ ਦੇ ਜਬਰ ਦਾ ਸਾਹਮਣਾ ਸਬਰ ਨਾਲ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-5 ਮਿਲੀਅਨ ਡਾਲਰ 'ਚ ਪਾਓ ਅਮਰੀਕਾ 'ਚ ਐਂਟਰੀ, Trump Card ਯੋਜਨਾ ਸ਼ੁਰੂ
ਉਹਨਾਂ ਸੰਗਤਾਂ ਨੂੰ ਗੁਰ ਵਿਚਾਰਾ ਨਾਲ ਜੋੜਦਿਆਂ ਗੁਰਬਾਣੀ ਨੂੰ ਪੜ੍ਹਨ ਅਤੇ ਸਰਵਣ ਕਰਨ ਦਾ ਸੁਨੇਹਾ ਦਿੰਦਾ ਆਖਿਆ ਕਿ ਚੰਗਾ ਜੀਵਨ ਬਤੀਤ ਕਰਨ ਲਈ ਗੁਰਬਾਣੀ ਦੇ ਲੜ ਲੱਗਣਾ ਬਹੁਤ ਜਰੂਰੀ ਹੈ। ਇਸ ਮੌਕੇ ਹਜੂਰੀ ਰਾਗੀ ਜਥੇ ਵੱਲੋਂ ਵੀ ਕੀਰਤਨ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਅਤੇ ਉਨਾਂ ਦੇ ਸਾਥੀਆਂ ਨੂੰ ਯਾਦਗਾਰੀ ਚਿੰਨ ਦਿੰਦਿਆਂ ਹੋਇਆ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਨੌਜਵਾਨਾਂ ਵੱਲੋਂ ਆਈਆਂ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾ ਕੇ ਗੁਰੂ ਘਰ ਵਿੱਚ ਚਲਦੇ ਲੰਗਰਾਂ ਦੀਆਂ ਸੇਵਾਵਾਂ ਵਿੱਚ ਹਿੱਸਾ ਪਾਉਂਦਿਆਂ ਆਪਣਾ ਜੀਵਨ ਸਫਲਾ ਬਣਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।